JALANDHAR WEATHER

ਕੈਨੇਡਾ ਦੇ ਐਮਪੀ ਟਿਮ ਸਿੰਘ ਉੱਪਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 23 ਫ਼ਰਵਰੀ (ਜਸਵੰਤ ਸਿੰਘ ਜੱਸ)-ਕੈਨੇਡਾ ਦੇ ਐਮਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਸ. ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਸ੍ਰ੍ੀ ਕੁਲਦੀਪ ਸਿੰਘ ਪ੍ਰਧਾਨ ਕੇ.ਐਨ.ਆਰ. ਗਰੁੱਪ ਕੈਨੇਡਾ ਅਤੇ ਸ. ਚਰਨਜੀਤ ਸਿੰਘ ਮਾਵੀਕਲਾਂ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।


ਇਸ ਮੌਕੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਨੇ ਆਪਣੀ ਮਿਹਤਨ ਸਦਕਾ ਉੱਚ ਮੁਕਾਮ ਹਾਸਲ ਕੀਤੇ ਹਨ। ਇਨ੍ਹਾਂ ਵਿਚੋਂ ਹੀ ਸ. ਟਿਮ ਸਿੰਘ ਉੱਪਲ ਵੀ ਇਕ ਹਨ, ਜਿਨ੍ਹਾਂ ਨੇ ਕੈਨੇਡਾ ਦੀ ਸਿਆਸਤ ਅੰਦਰ ਨਾਮਣਾ ਖੱਟਿਆ ਹੈ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ ਸ. ਟਿਮ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜੀ-ਆਇਆਂ ਆਖਿਆ। ਇਸ ਮੌਕੇ ਸ. ਟਿਮ ਸਿੰਘ ਉੱਪਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਲਈ ਵੱਡੀ ਆਸਥਾ ਦਾ ਕੇਂਦਰ ਹੈ, ਜਿਥੇ ਨਤਮਸਤਕ ਹੋ ਕੇ ਉਹ ਆਪਣੇ  ਆਪ ਨੂੰ ਸੁਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਮਿਲੇ ਸਨਮਾਨ ਲਈ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ