ਏ.ਆਈ. ਸਮਿਟ ’ਚ ਪ੍ਰਦਰਸ਼ਨ ਮਾਮਲਾ: ਦਿੱਲੀ ਪੁਲਿਸ ਨੇ ਕੀਤੀ ਉਦੈ ਭਾਨੂ ਦੀ ਹਿਰਾਸਤ ਦੀ ਮੰਗ
ਨਵੀਂ ਦਿੱਲੀ, 24 ਫਰਵਰੀ- ਯੂਥ ਕਾਂਗਰਸ ਪ੍ਰਧਾਨ ਉਦੈ ਭਾਨੂ ਬਾਰੇ ਪਟਿਆਲਾ ਹਾਊਸ ਕੋਰਟ ਵਿਚ ਸੁਣਵਾਈ ਸ਼ੁਰੂ ਹੋ ਗਈ ਹੈ। ਦਿੱਲੀ ਪੁਲਿਸ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਦੀ ਬੇਨਤੀ ਕੀਤੀ ਹੈ। ਪੁਲਿਸ ਦੇ ਅਨੁਸਾਰ ਉਦੈ ਭਾਨੂ ਨੇ ਪ੍ਰਦਰਸ਼ਨਕਾਰੀਆਂ ਨੂੰ ਸਾਮਾਨ ਮੁਹੱਈਆ ਕਰਵਾਇਆ ਸੀ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਉਦੈ ਭਾਨੂ ਪੂਰੀ ਸਾਜ਼ਿਸ਼ ਵਿਚ ਸ਼ਾਮਿਲ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਸ਼ਾਮਿਲ ਸਨ ਅਤੇ ਉਨ੍ਹਾਂ ਨੂੰ ਜਾਂਚ ਲਈ ਵੱਖ-ਵੱਖ ਥਾਵਾਂ 'ਤੇ ਲਿਜਾਣਾ ਪਵੇਗਾ। ਇਸ ਲਈ ਸੱਤ ਦਿਨਾਂ ਦੀ ਹਿਰਾਸਤ ਦੀ ਲੋੜ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਮੁਲਜ਼ਮਾਂ ਤੋਂ ਟੀ-ਸ਼ਰਟਾਂ ਵੀ ਬਰਾਮਦ ਕੀਤੀਆਂ ਹਨ। ਦਿੱਲੀ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿਚ ਮਹੱਤਵਪੂਰਨ ਸਬੂਤ ਬਰਾਮਦ ਕੀਤੇ ਹਨ। ਫਿਲਹਾਲ ਅਦਾਲਤ ਨੇ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ।
ਦੱਸ ਦੇਈਏ ਕਿ ਦਿੱਲੀ ਵਿਖੇ ਏ.ਆਈ. ਸਮਿਟ ਦੌਰਾਨ ਕਾਂਗਰਸ ਵਰਕਰਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ ਸੀ ਤੇ ਅੱਜ ਪੁਲਿਸ ਨੇ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ’ਚ ਹੁਣ ਤੱਕ ਅੱਠ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।
;
;
;
;
;
;
;
;
;