ਰਾਜਪਾਲ ਕਟਾਰੀਆ ਨੇ ਹੁਸ਼ਿਆਰਪੁਰ ਵਿਖੇ 'ਵਾਕ ਅਗੇਂਸਟ ਡਰੱਗਜ਼ ਪਦਯਾਤਰਾ' ਦੀ ਕੀਤੀ ਸ਼ੁਰੂਆਤ
ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)- ਨਸ਼ਾ ਸਮਾਜ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜਿਕ ਭਾਗੀਦਾਰੀ ਵੀ ਲਾਜ਼ਮੀ ਹੈ ਅਤੇ ਪਿੰਡ ਪੱਧਰ 'ਤੇ ਸਰਗਰਮ ਅਤੇ ਜਾਗਰੂਕ ਨਾਗਰਿਕ ਨੈੱਟਵਰਕ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੱਜ ਸਥਾਨਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਤੋਂ 'ਵਾਕ ਅਗੇਂਸਟ ਡਰੱਗਜ਼ ਪਦਯਾਤਰਾ' ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ,ਸਾਈਕਲਿਸਟ ਬਲਰਾਜ ਸਿੰਘ ਚੌਹਾਨ ਸਮੇਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉਚ ਅਧਿਕਾਰੀ ਵੀ ਮੌਜੂਦ ਸਨ। ਰਾਜਪਾਲ ਨੇ ਕਿਹਾ ਕਿ ਸਮਾਜ ਨੂੰ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਤੋਂ ਮੁਕਤ ਕਰਨ ਲਈ ਸਾਂਝੇ ਉੱਦਮ ਬਹੁਤ ਜ਼ਰੂਰੀ ਹਨ।
ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਭਾਗੀਦਾਰੀ ਤੋਂ ਬਿਨਾਂ ਨਸ਼ਾ ਮੁਕਤ ਪੰਜਾਬ ਦਾ ਟੀਚਾ ਹਾਸਲ ਨਹੀਂ ਕੀਤਾ ਜਾ ਸਕਦਾ।
;
;
;
;
;
;
;
;
;