JALANDHAR WEATHER

ਪਾਕਿਸਤਾਨ ਤੇ ਹੋਰ ਵਿਦੇਸ਼ੀ ਤਾਕਤਾਂ ਦਾ ਪੰਜਾਬ ਵਿਚ ਨਸ਼ੇ ਭੇਜਣ 'ਚ ਹੱਥ : ਰਾਜਪਾਲ ਕਟਾਰੀਆ

ਹੁਸ਼ਿਆਰਪੁਰ, 24 ਫਰਵਰੀ (ਪੀ.ਟੀ.ਆਈ.)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਕੁਝ ਵਿਦੇਸ਼ੀ ਤਾਕਤਾਂ ਡਰੋਨ ਰਾਹੀਂ ਸਰਹੱਦ ਪਾਰ ਪੰਜਾਬ ਵਿਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਿਚ ਪਾਕਿਸਤਾਨ ਦੀ ਮਦਦ ਕਰ ਰਹੀਆਂ ਹਨ, ਤਾਂ ਜੋ ਰਾਜ ਨੂੰ ਅਸਥਿਰ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਕਟਾਰੀਆ ਨੇ ਦਾਅਵਾ ਕੀਤਾ ਕਿ ਇਕੱਲੇ ਪਾਕਿਸਤਾਨ ਕੋਲ ਹੀ ਸਰਹੱਦ ਪਾਰ ਨਸ਼ਿਆਂ ਅਤੇ ਹਥਿਆਰਾਂ ਦੀਆਂ ਵੱਡੀਆਂ ਖੇਪਾਂ ਨੂੰ ਲਗਾਤਾਰ ਭੇਜਣ ਦੀ ਸਮਰੱਥਾ ਨਹੀਂ ਹੈ, ਜੋ ਕਿ ਵੱਡੀਆਂ ਵਿਦੇਸ਼ੀ ਤਾਕਤਾਂ ਦੀ ਸੰਭਾਵਿਤ ਸ਼ਮੂਲੀਅਤ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ ਸ਼ਾਂਤੀ ਭੰਗ ਕਰਨ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ, "ਸਾਡੇ ਸੁਰੱਖਿਆ ਬਲ ਅਜਿਹੀਆਂ ਖੇਪਾਂ ਨੂੰ ਰੋਕ ਰਹੇ ਹਨ ਅਤੇ ਨਸ਼ਟ ਕਰ ਰਹੇ ਹਨ। ਡਰੋਨ ਵਿਰੋਧੀ ਪ੍ਰਣਾਲੀਆਂ ਅਤੇ ਹੋਰ ਸਖ਼ਤ ਉਪਾਅ ਮਜ਼ਬੂਤ ਕੀਤੇ ਜਾ ਰਹੇ ਹਨ,"
ਕਟਾਰੀਆ ਨੇ ਮੰਗਲਵਾਰ ਨੂੰ ਹੁਸ਼ਿਆਰਪੁਰ ਦੇ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਤੋਂ "ਨਸ਼ਿਆਂ ਵਿਰੁੱਧ ਲੋਕ ਪੈਦਲ ਯਾਤਰਾ" ਦੀ ਅਗਵਾਈ ਕੀਤੀ ਅਤੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਤਾਂ ਹੀ ਬਣਾਇਆ ਜਾ ਸਕਦਾ ਹੈ ਜੇਕਰ ਨਸ਼ਿਆਂ ਵਿਰੁੱਧ ਮੁਹਿੰਮ ਇਕ ਜਨ ਲਹਿਰ ਵਿਚ ਬਦਲ ਜਾਵੇ। ਇਹ ਪੈਦਲ ਯਾਤਰਾ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਲੰਘੀ ਅਤੇ ਕਾਲਜ ਦੇ ਵਿਹੜੇ ਵਿਚ ਸਮਾਪਤ ਹੋਈ । ਵਾਈਸ-ਚਾਂਸਲਰ, ਸੰਸਥਾਵਾਂ ਦੇ ਮੁਖੀਆਂ, ਐਨਜੀਓਜ਼, ਧਾਰਮਿਕ ਅਤੇ ਸਮਾਜਿਕ ਸੰਗਠਨਾਂ, ਵਿਦਿਆਰਥੀਆਂ ਅਤੇ ਨਾਗਰਿਕਾਂ ਨੇ ਵੱਡੀ ਗਿਣਤੀ ਹਿੱਸਾ ਲਿਆ ਅਤੇ ਨਸ਼ਾ ਮੁਕਤ ਪੰਜਾਬ ਲਈ ਸਮਰਥਨ ਦਾ ਵਾਅਦਾ ਕੀਤਾ। ਵਿਦਿਆਰਥੀਆਂ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਨੂੰ ਉਜਾਗਰ ਕਰਦੇ ਹੋਏ ਸੱਭਿਆਚਾਰਕ ਪ੍ਰੋਗਰਾਮ ਅਤੇ ਨੁੱਕੜ ਨਾਟਕ ਪੇਸ਼ ਕੀਤੇ । ਕਟਾਰੀਆ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਰਾਜਨੀਤਿਕ ਨਹੀਂ ਸਗੋਂ ਇਕ ਲੋਕ ਲਹਿਰ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਪਹਿਲ ਦੇ ਆਧਾਰ 'ਤੇ ਨਸ਼ਾ ਮੁਕਤ ਬਣਾਇਆ ਜਾਣਾ ਚਾਹੀਦਾ ਹੈ, ਕਿਉਂਕਿ ਸੂਬੇ ਦਾ ਭਵਿੱਖ ਇਸਦੇ ਨੌਜਵਾਨਾਂ 'ਤੇ ਨਿਰਭਰ ਕਰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ