JALANDHAR WEATHER

ਚੰਡੀਗੜ੍ਹ : ਹਰਿਆਣਾ ਸਿਵਲ ਸਕੱਤਰੇਤ 'ਚ ਹੜਕੰਪ, ਅਧਿਕਾਰੀ ਨੇ ਇਮਾਰਤ ਤੋਂ ਮਾਰੀ ਛਾਲ

ਚੰਡੀਗੜ੍ਹ, 25 ਫਰਵਰੀ (ਕਪਿਲ ਵਧਵਾ)- ਹਰਿਆਣਾ ਸਰਕਾਰ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਰੋੜਾ ਵਲੋਂ ਅੱਜ ਦੁਪਹਿਰ ਕਰੀਬ 1 ਵਜੇ ਹਰਿਆਣਾ ਸਿਵਲ ਸਕੱਤਰੇਤ ਦੀ ਦਸਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਅਚਾਨਕ ਘਟਨਾ ਨਾਲ ਹਰਿਆਣਾ ਸਿਵਲ ਸਕੱਤਰੇਤ ਅਤੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੜਕੰਪ ਮਚ ਗਿਆ।

ਸੂਤਰਾਂ ਅਨੁਸਾਰ ਘਟਨਾ ਦੁਪਹਿਰ ਦੇ ਸਮੇਂ ਵਾਪਰੀ, ਜਦੋਂ ਦਫ਼ਤਰੀ ਕੰਮਕਾਜ ਚੱਲ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਕਰਮਚਾਰੀ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਖ਼ਮੀ ਹਾਲਤ ਵਿਚ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਕੁਝ ਸਰੋਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਪਹਿਲਾਂ ਵੀ ਆਤਮ-ਹੱਤਿਆ ਦੀ ਕੋਸ਼ਿਸ਼ ਕੀਤੀ ਜਾਣ ਦੀ ਗੱਲ ਚਰਚਾ ਵਿਚ ਰਹੀ ਹੈ, ਹਾਲਾਂਕਿ ਇਸ ਸੰਬੰਧੀ ਅਧਿਕਾਰਕ ਤੌਰ ‘ਤੇ ਕੋਈ ਪੁਸ਼ਟੀ ਨਹੀਂ ਕੀਤੀ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਇਸ ਘਟਨਾ ਨਾਲ ਪ੍ਰਸ਼ਾਸਨਿਕ ਵਰਗ ਵਿਚ ਸ਼ੋਗ ਦੀ ਲਹਿਰ ਦੌੜ ਗਈ ਹੈ। ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਇਸ ਨੂੰ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਘਟਨਾ ਕਰਾਰ ਦਿੱਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ