ਵਿਕਰੀ ਤੋਂ ਹਟਾਇਆ ਗਿਆ ਐਨ.ਸੀ.ਈ.ਆਰ.ਟੀ. ਦੀ 8ਵੀਂ ਸਮਾਜਿਕ ਵਿਗਿਆਨ ਦੀ ਪਾਠ ਪੁਸਤਕ ਨੂੰ
ਨਵੀਂ ਦਿੱਲੀ, 25 ਫਰਵਰੀ - ਐਨਸੀਈਆਰਟੀ ਦੇ ਸੂਤਰਾਂ ਨੇ ਨਿਊਜ ਏਜੰਸੀ ਨੂੰ ਪੁਸ਼ਟੀ ਕੀਤੀ ਕਿ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨਸੀਈਆਰਟੀ) ਦੀ ਨਵੀਂ ਕਲਾਸ 8ਵੀਂ ਸਮਾਜਿਕ ਵਿਗਿਆਨ ਦੀ ਪਾਠ ਪੁਸਤਕ, ਜਿਸ ਵਿਚ "ਨਿਆਂਪਾਲਿਕਾ ਵਿਚ ਭ੍ਰਿਸ਼ਟਾਚਾਰ" ਬਾਰੇ ਇਕ ਭਾਗ ਸੀ, ਨੂੰ ਵਿਕਰੀ ਤੋਂ ਹਟਾ ਦਿੱਤਾ ਗਿਆ ਹੈ, ।
ਦੱਸ ਦਈਏ ਕਿ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਐਨ.ਸੀ.ਈ.ਆਰ.ਟੀ. ਦੀ 8ਵੀਂ ਜਮਾਤ ਦੀ ਪਾਠ ਪੁਸਤਕ ਵਿਚ "ਨਿਆਂਪਾਲਿਕਾ ਵਿਚ ਭ੍ਰਿਸ਼ਟਾਚਾਰ" ਬਾਰੇ ਇਕ ਭਾਗ ਸ਼ਾਮਿਲ ਕਰਨ 'ਤੇ ਨਾਰਾਜ਼ਗੀ ਪ੍ਰਗਟ ਕੀਤੀ । ਭਾਰਤ ਦੇ ਚੀਫ਼ ਜਸਟਿਸ ਨੇ ਕਿਹਾ ਕਿ ਕਿਸੇ ਨੂੰ ਵੀ ਨਿਆਂਪਾਲਿਕਾ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਅੱਜ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੀ.ਜੇ.ਆਈ. ਸੂਰਿਆ ਕਾਂਤ, ਜਸਟਿਸ ਵਿਪੁਲ ਐਮ. ਪੰਚੋਲੀ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਦੇ ਸਾਹਮਣੇ ਇਹ ਮੁੱਦਾ ਉਠਾਇਆ।
;
;
;
;
;
;
;
;