ਲਾਲ ਕਿਲ੍ਹੇ ਦੇ ਬਾਹਰ ਬੰਬ ਧਮਾਕੇ ਦੀ ਸਾਜ਼ਿਸ਼ ਦੇ ਸੰਬੰਧ ਵਿਚ 2 ਹੋਰ ਅੱਤਵਾਦੀ ਗ੍ਰਿਫ਼ਤਾਰ
ਨਵੀਂ ਦਿੱਲੀ , 25 ਫਰਵਰੀ - ਐਨ.ਆਈ.ਏ. ਨੇ ਦਿੱਲੀ ਦੇ ਲਾਲ ਕਿਲ੍ਹੇ ਦੇ ਬਾਹਰ ਬੰਬ ਧਮਾਕੇ ਦੀ ਸਾਜ਼ਿਸ਼ ਦੇ ਸੰਬੰਧ ਵਿਚ 2 ਹੋਰ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੰਮੂ-ਕਸ਼ਮੀਰ ਦੇ ਗੰਦਰਬਲ ਦੇ ਰਹਿਣ ਵਾਲੇ ਜ਼ਮੀਰ ਅਹਿਮਦ ਅਹਨਗਰ ਅਤੇ ਸ੍ਰੀਨਗਰ ਦੇ ਰਹਿਣ ਵਾਲੇ ਤੁਫੈਲ ਅਹਿਮਦ ਭੱਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਨ੍ਹਾਂ ਦੋਵਾਂ ਨੇ ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿਚ ਮੁੱਖ ਮੁਲਜ਼ਮਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ।ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਕੁੱਲ ਗਿਣਤੀ 11 ਹੋ ਗਈ ਹੈ।
;
;
;
;
;
;
;
;