ਗਿਆਨੀ ਰਘੁਬੀਰ ਸਿੰਘ ਦੀਆਂ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਖਤਮ- ਪ੍ਰਧਾਨ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 26 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਕਾਫੀ ਦੇਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਇੱਥੇ ਮੁੱਖ ਦਫਤਰ ਵਿਖੇ ਜਾਰੀ ਸੀ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਚੱਲ ਰਹੀ ਇਸ ਇਕੱਤਰਤਾ ਵਿਚ ਗਿਆਨੀ ਰਘਬੀਰ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਦੇ ਮਾਮਲੇ ਬਾਰੇ ਕੋਈ ਅਹਿਮ ਫੈਸਲਾ ਲਏ ਜਾਣ ਦੀ ਚਰਚਾ ਸੀ।
ਮੀਟਿੰਗ ਪਿੱਛੋਂ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਘਬੀਰ ਸਿੰਘ ਨੇ ਐਸਜੀਪੀਸੀ ਦੀ ਬਦਨਾਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇਸ ਲਈ ਉਨ੍ਹਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਜਾਂਦੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ਸਨਮਾਨਯੋਗ ਪਦਵੀ ਉਤੇ ਹੁੰਦਿਆਂ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਬਾਰੇ ਲਾਏ ਗਏ ਦੋਸ਼ਾਂ ਬਾਰੇ ਉਨ੍ਹਾਂ ਤੋਂ 72 ਘੰਟੇ ਅੰਦਰ ਲਾਏ ਦੋਸ਼ਾਂ ਦੇ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਵਲੋਂ ਅਜਿਹਾ ਨਹੀਂ ਕੀਤਾ ਗਿਆ ਜਿਸ ਉਪਰੰਤ ਅੱਜ ਅੰਤਰਿਮ ਕਮੇਟੀ ਨੇ ਲੰਬੇ ਵਿਚਾਰ ਵਟਾਂਦਰੇ ਤੋਂ ਬਾਅਦ ਉਹਨਾਂ ਨੂੰ ਸੇਵਾ ਮੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਅਤੇ ਹੋਰ ਅੰਤਰਿ ਕਮੇਟੀ ਮੈਂਬਰ ਸਾਹਿਬਾਨ ਤੇ ਅਧਿਕਾਰੀ ਹਾਜ਼ਰ ਸਨ।
;
;
;
;
;
;
;
;