JALANDHAR WEATHER

ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਦਾ ਦਿਹਾਂਤ

ਲਖਨਊ, 27 ਫਰਵਰੀ- ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ (60) ਦਾ ਅੱਜ ਸਵੇਰੇ ਲਗਭਗ 4:36 ਵਜੇ ਦਿਹਾਂਤ ਹੋ ਗਿਆ। ਉਹ ਸਟੇਜ 4 ਜਿਗਰ ਦੇ ਕੈਂਸਰ ਤੋਂ ਪੀੜਤ ਸਨ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਹਾਲਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰੇਟਰ ਨੋਇਡਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਸੀ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਰਹੀ।

ਆਪਣੇ ਪਿਤਾ ਦੀ ਵਿਗੜਦੀ ਸਿਹਤ ਦੀ ਖ਼ਬਰ ਮਿਲਣ 'ਤੇ ਰਿੰਕੂ ਸਿੰਘ ਮੰਗਲਵਾਰ ਨੂੰ ਟੀਮ ਇੰਡੀਆ ਛੱਡ ਕੇ ਘਰ ਵਾਪਸ ਆ ਗਏ। ਉਸ ਸਮੇਂ ਰਿੰਕੂ ਚੇਨਈ ਵਿਚ ਟੀਮ ਦੇ ਨਾਲ ਸੀ। ਉਨ੍ਹਾਂ ਨੂੰ ਟੀ-20 ਵਿਸ਼ਵ ਕੱਪ ਦੌਰਾਨ ਅਭਿਆਸ ਸੈਸ਼ਨ ਤੋਂ ਖੁੰਝਣਾ ਪਿਆ ਸੀ। 25 ਫਰਵਰੀ ਨੂੰ ਰਿੰਕੂ ਚੇਨਈ ਵਾਪਸ ਆਏ ਅਤੇ ਟੀਮ ਵਿਚ ਦੁਬਾਰਾ ਸ਼ਾਮਿਲ ਹੋ ਹੋ ਗਏ। ਹਾਲਾਂਕਿ ਉਹ 26 ਫਰਵਰੀ ਨੂੰ ਚੇਨਈ ਵਿਚ ਜ਼ਿੰਬਾਬਵੇ ਵਿਰੁੱਧ ਸੁਪਰ 8 ਮੈਚ ਵਿਚ ਪਲੇਇੰਗ ਇਲੈਵਨ ਦਾ ਹਿੱਸਾ ਨਹੀਂ ਸੀ। ਉਹ ਬਦਲ ਵਜੋਂ ਫਿਲਡਿੰਗ ਕਰ ਰਿਹਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ