ਚੱਲ ਰਹੇ ਧਰਮ ਯੁੱਧ ਮੋਰਚੇ ਦੇ ਸੰਘਰਸ਼ ’ਤੇ ਪੁਲਿਸ ਵਲੋਂ ਕੀਤੇ ਤਸ਼ਦੱਦ ਦੇ ਵਿਰੋਧ ਵਿਚ ਕਿਸਾਨਾਂ ਨੇ ਕਾਲਾਝਾੜ ਟੋਲ ਪਲਾਜ਼ਾ 4 ਘੰਟੇ ਲਈ ਕੀਤਾ ਬੰਦ
ਭਵਾਨੀਗੜ੍ਹ , 27 ਫਰਵਰੀ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਸਰਬ ਧਰਮ ਬੇਅਦਬੀ ਰੋਕੂ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਵਿਖੇ ਚੱਲ ਰਹੇ ਧਰਮ ਯੁੱਧ ਮੋਰਚੇ ਦੇ ਸੰਘਰਸ਼ ’ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਅਜ਼ਾਦ ਦੇ ਕਿਸਾਨਾਂ ਵਲੋਂ ਕਾਲਾਝਾੜ ਟੋਲ ਪਲਾਜ਼ਾ ਨੂੰ 4 ਘੰਟਿਆਂ ਲਈ ਪਰਚੀ ਮੁਕਤ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਜ਼ਿਲ੍ਹਾ ਕਨਵੀਨਰ ਗੁਰਬਖ਼ਸ਼ੀਸ਼ ਸਿੰਘ ਬਾਲਦ ਕਲਾਂ, ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਅਤੇ ਭਾਰਤੀ ਕਿਸਾਨ ਯੂਨੀਅਨ ਅਜ਼ਾਦ ਦੇ ਆਗੂ ਗੁਰਦੇਵ ਸਿੰਘ ਗੱਜੂਮਾਜਰਾ ਅਤੇ ਪਰਵਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਈ ਗੁਰਜੀਤ ਸਿੰਘ ਫੌਜੀ ਪਿਛਲੇ 517 ਦਿਨਾਂ ਤੋਂ ਸਮਾਣਾ ਵਿਖੇ ਉੱਚੇ ਟਾਵਰ ’ਤੇ ਬੈਠ ਕੇ ਬੇਅਦਬੀ ਰੋਕੂ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਪਰ ਸਾਢੇ 7 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕਾਨੂੰਨ ਨਹੀਂ ਬਣਾਇਆ ਗਿਆ, ਜੋ ਕਿ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜੇਕਰ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਇਸ ਸਬੰਧੀ ਸੰਘਰਸ਼ ਕਰਨਾ ਸ਼ੁਰੂ ਕੀਤਾ ਤਾਂ ਪੰਜਾਬ ਸਰਕਾਰ ਦੀ ਸ਼ਹਿ ’ਤੇ ਪੁਲਿਸ ਵਲੋਂ ਉਨ੍ਹਾਂ ’ਤੇ ਤਸ਼ੱਦਦ ਕਰਕੇ ਜੇਲ੍ਹਾਂ ਵਿਚ ਡੱਕਿਆ ਗਿਆ। ਉਨ੍ਹਾਂ ਕਿਹਾ ਕਿ ਇਸ ਤਸ਼ੱਦਦ ਦੇ ਵਿਰੋਧ ਵਿਚ ਕਿਸਾਨਾਂ ਵਲੋਂ 4 ਘੰਟੇ ਲਈ ਟੋਲ ਮੁਕਤ ਕਰਕੇ ਪੰਜਾਬ ਸਰਕਾਰ ਨੂੰ ਸਰਬ ਧਰਮ ਬੇਅਦਬੀ ਰੋਕੂ ਕਾਨੂੰਨ ਬਣਾਉਣ ਅਤੇ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਉਕਤ ਤੋਂ ਇਲਾਗਾ ਚਮਕੌਰ ਸਿੰਘ ਭੇਡਪੁਰਾ, ਕੇਵਲ ਸਿੰਘ ਜਵੰਧਾ, ਕਰਮਜੀਤ ਸਿੰਘ ਬਾਲਦ ਕਲਾਂ, ਪਰਮਜੀਤ ਸਿੰਘ ਗੁਰਦਾਸਪੁਰਾ, ਜਸਵੰਤ ਸਿੰਘ, ਰਾਮਫਲ ਸਿੰਘ ਝਲੂਰ, ਜਗਮੇਲ ਸਿੰਘ ਬੰਮਣਾ, ਕੁਲਵੰਤ ਸਿੰਘ ਉਭਿਆ, ਹਰਬੰਸ ਸਿੰਘ, ਬਲਕਾਰ ਸਿੰਘ ਤਰੌੜਾ, ਤਰਸੇਮ ਸਿੰਘ ਅਕਬਰਪੁਰ, ਕਰਮ ਸਿੰਘ ਨਮੋਲ, ਜਤਿੰਦਰ ਸਿੰਘ ਝਲੂਰ ਅਤੇ ਕਸ਼ਮੀਰ ਸਿੰਘ ਉਗਰਾਹਾਂ ਸਮੇਤ ਵੱਖ-ਵੱਖ ਬਲਾਕਾਂ ਦੇ ਆਗੂ ਹਾਜ਼ਰ ਸਨ।
;
;
;
;
;
;
;
;