JALANDHAR WEATHER

ਸੜਕ ਹਾਦਸੇ ਵਿਚ ਬੁਲਟ ਸਵਾਰ ਦੀ ਮੌਤ

ਰਾਮ ਤੀਰਥ (ਅੰਮ੍ਰਿਤਸਰ),28 ਫਰਵਰੀ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਤੋਂ ਚੋਗਾਵਾਂ ਰੋਡ ’ਤੇ ਸਥਿਤ ਪਿੰਡ ਖਿਆਲਾ ਨੇੜੇ ਸੜਕ ਹਾਦਸੇ ਵਿਚ ਇਕ ਬੁਲਟ ਸਵਾਰ ਨੌਜਵਾਨ ਦੀ ਦੁਖਦਾਈ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਸੂਰਜ (32) ਪੁੱਤਰ ਸਲਵਿੰਦਰ ਸਿੰਘ, ਵਾਸੀ ਪਿੰਡ ਟਪਿਆਲਾ ਵਜੋਂ ਹੋਈ ਹੈ। ਉਸ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬਲਜਿੰਦਰ ਸਿੰਘ ਇਕ ਸੱਭਿਆਚਾਰਕ ਗਰੁੱਪ ਵਿਚ ਕੰਮ ਕਰਦਾ ਸੀ ਅਤੇ ਇਕ ਬੇਟੀ ਦਾ ਬਾਪ ਸੀ, ਜੋ ਰਾਤ ਸਮੇਂ ਤਕਰੀਬਨ 9 ਤੋਂ 10 ਵਜੇ ਆਪਣੇ ਬੁਲਟ ਮੋਟਰਸਾਈਕਲ ’ਤੇ ਅੰਮ੍ਰਿਤਸਰ ਤੋਂ ਪਿੰਡ ਨੂੰ ਆ ਰਿਹਾ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਿਆ। ਉਸ ਦੀ ਮੌਤ ਦਾ ਪਤਾ ਪਰਿਵਾਰ ਵਾਲਿਆਂ ਨੂੰ ਸਵੇਰੇ ਲੱਗਾ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਕੋਈ ਗੱਡੀ ਵਾਲਾ ਸਾਈਡ ਮਾਰ ਕੇ ਫਰਾਰ ਹੋ ਗਿਆ ਹੈ। ਪੁਲਿਸ ਥਾਣਾ ਲੋਪੋਕੇ ਵਲੋਂ ਇਸ ਸੰਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ। ਨੌਜਵਾਨ ਦੀ ਦੁਖਦਾਈ ਮੌਤ ਨਾਲ ਪਿੰਡ ਵਿਚ ਦੁੱਖ ਦੀ ਲਹਿਰ ਫੈਲ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ