JALANDHAR WEATHER

ਤਖ਼ਤ ਸ੍ਰੀ ਦਮਦਮਾ ਸਾਹਿਬ ਨਮਸਤਕ ਹੋਏ ਮਜੀਠੀਆ,ਜਥੇਦਾਰ ਬਾਬਾ ਟੇਕ ਸਿੰਘ ਨਾਲ ਕੀਤੀ ਮੁਲਾਕਾਤ

ਤਲਵੰਡੀ ਸਾਬੋ, (ਬਠਿੰਡਾ), 28 ਫਰਵਰੀ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸੂਬੇ ਦੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸਵੇਰੇ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੁੱਜੇ। ਤਖ਼ਤ ਸਾਹਿਬ ਪੁੱਜਣ ’ਤੇ ਮਜੀਠੀਆ ਦੇ ਅਤਿ ਨਜ਼ਦੀਕੀਆਂ ’ਚ ਮੰਨੇ ਜਾਂਦੇ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਮਜੀਠੀਆ ਨੇ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨਾਲ ਵੀ ਮੁਲਾਕਾਤ ਕੀਤੀ। ਸਿੰਘ ਸਾਹਿਬ ਨੇ ਇਸ ਮੌਕੇ ਮਜੀਠੀਆ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।

ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ,ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ,ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਤੇ ਮੀਤ ਮੈਨੇਜਰ ਗੁਰਸੇਵਕ ਸਿੰਘ ਕਿੰਗਰਾ ਵੀ ਮੌਜੂਦ ਸਨ। ਗੱਲਬਾਤ ਦੌਰਾਨ ਮਜੀਠੀਆ ਨੇ ਕਿਹਾ ਕਿ ਉਹ ਨਿਮਾਣੇ ਸਿੱਖ ਵਜੋਂ ਤਖ਼ਤ ਸਾਹਿਬ ਮੱਥਾ ਟੇਕਣ ਆਏ ਹਨ ਤੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਸੇ ਕਿਸਮ ਦੀ ਸਿਆਸੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ