JALANDHAR WEATHER

ਬਰਨਾਲਾ ਵਿਖੇ ਕਾਂਗਰਸ ਦੀ ਮਹਾਂਰੈਲੀ, ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਰੈਲੀ ਵਿਚ ਪਹੁੰਚੇ

ਬਰਨਾਲਾ, 28 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਕਾਂਗਰਸ ਪਾਰਟੀ ਵਲੋਂ ਬਰਨਾਲਾ ਦੀ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪਹੁੰਚ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਕੌਮੀ ਜਰਨਲ ਕੇ. ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਡਾ. ਅਮਰ ਸਿੰਘ, ਵਿਜੇਇੰਦਰ ਸਿੰਗਲਾ, ਕੈਪਟਨ ਸੰਦੀਪ ਸੰਧੂ ਅਤੇ ਹੋਰ ਸੀਨੀਅਰ ਲੀਡਰਸ਼ਿਪ ਮੰਚ 'ਤੇ ਮੌਜੂਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ