JALANDHAR WEATHER

ਗੁਰਵਿੰਦਰ ਸਿੰਘ ਹੱਤਿਆਕਾਂਡ ਦਾ ਮੁੱਖ ਸ਼ੂਟਰ ਗੌਰਵ ਉਰਫ ਬਾਵਾ ਗ੍ਰਿਫਤਾਰ

ਮੁਹਾਲੀ, 29 ਫਰਵਰੀ - ਮੁਹਾਲੀ ਪੁਲਿਸ ਨੇ ਅਦਾਲਤ ਦੇ ਬਾਹਰ ਹੋਏ ਸਨਸਨੀਖੇਜ਼ ਹੱਤਿਆਕਾਂਡ ਦੇ ਮੁੱਖ ਸ਼ੂਟਰ ਗੌਰਵ ਉਰਫ ਬਾਵਾ ਨੂੰ ਜ਼ਿਲ੍ਹਾ ਮੋਗਾ ਤੋਂ ਗ੍ਰਿਫਤਾਰ ਕਰ ਲਿਆ ਹੈ। ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ 28 ਜਨਵਰੀ ਨੂੰ ਗੁਰਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਹੱਤਿਆ ਕਰ ਦਿੱੱਤੀ ਗਈ ਸੀ, ਜਿਸ ਸੰਬੰਧੀ ਗੈਂਗਸਟਰ ਗੋਲਡੀ ਬਰਾੜ ਵਿਰੁੱਧ ਕੇਸ ਦਰਜ ਹੈ।
​21 ਸਾਲਾ ਗੌਰਵ ਪਿਛਲੇ ਕੁਝ ਮਹੀਨਿਆਂ ਤੋਂ ਗੋਲਡੀ ਬਰਾੜ ਦੇ ਸੰਪਰਕ ਵਿਚ ਸੀ ਅਤੇ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਉਸਦੇ ਭਰਾ ਪ੍ਰਿੰਸ ਨੂੰ ਵੀ ਗ੍ਰਿਫਤਾਰ ਕੀਤਾ ਹੈ, ਜੋ ਉਸ ਨੂੰ ਪਨਾਹ ਦੇ ਰਿਹਾ ਸੀ। ਪੁਲਿਸ ਹੁਣ ਦੋਸ਼ੀ ਦਾ ਰਿਮਾਂਡ ਲੈ ਕੇ ਹਥਿਆਰਾਂ ਅਤੇ ਹੋਰ ਸਾਥੀਆਂ ਬਾਰੇ ਪੁੱਛਗਿੱਛ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ