ਗੁਰੂਆਂ ਅਤੇ ਮਹਾਂਪੁਰਖਾਂ ਦੀ ਯਾਦਗਾਰ, ਸੰਘਰਸ਼ ਅਤੇ ਆਦਰਸ਼ਾਂ ਨੂੰ ਨੌਜਵਾਨਾਂ ਤੱਕ ਪਹੁੰਚਾਉਣਾ ਜ਼ਰੂਰੀ:– ਸਾਬਕਾ ਮੰਤਰੀ ਕਨਵਰ ਪਾਲ
ਵਿਆਸਪੁਰ/ਯਮੁਨਾਨਗਰ, 28 ਫ਼ਰਵਰੀ – ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦੁਰ ਵਲੋਂ ਸਥਾਪਿਤ ਪਹਿਲੇ ਸਿੱਖ ਰਾਜ ਦੀ ਰਾਜਧਾਨੀ ਲੋਹਗੜ੍ਹ, ਜ਼ਿਲ੍ਹਾ ਯਮੁਨਾਨਗਰ ਵਿਚ ਬਾਬਾ ਬੰਦਾ ਸਿੰਘ ਬਹਾਦਰ ਮੈਮੋਰੀਅਲ ਦੀ ਨਿਰਮਾਣ ਸੇਵਾ ਦਾ ਕਾਰਜ ਆਰੰਭ ਕੀਤਾ ਗਿਆ। ਗੁਰਬਾਣੀ ਪਾਠ ਉਪਰੰਤ ਅਰਦਾਸ ਕੀਤੀ ਗਈ ਅਤੇ “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਦੀ ਗੂੰਜ ਵਿਚ ਪੰਜ ਪਿਆਰਿਆਂ ਨੇ ਆਪਣੇ ਕਰ ਕਮਲਾਂ ਨਾਲ ਪੰਜ ਇੱਟਾਂ ਰੱਖ ਕੇ ਨਿਰਮਾਣ ਸੇਵਾ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਗੁਰੂ ਸਾਹਿਬਾਨ, ਬੰਦਾ ਸਿੰਘ ਬਹਾਦਰ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਅਤੇ ਸ਼ਾਸਨ ਕਾਲ ਦੌਰਾਨ ਅਪਣਾਈ ਗਈ ਸਾਰੇ ਧਰਮਾਂ ਪ੍ਰਤੀ ਸਮਾਨ ਸਤਿਕਾਰ ਦੀ ਭਾਵਨਾ ਤਹਿਤ ਸਨਾਤਨ ਧਰਮ ਨਾਲ ਸੰਬੰਧਿਤ ਵਿਦਵਾਨ ਪੰਡਿਤ ਜੀ ਨੇ ਵੀ ਇੱਟ ਰੱਖ ਕੇ ਆਪਸੀ ਸਾਂਝ ਅਤੇ ਭਾਈਚਾਰੇ ਦੀ ਨੀਂਹ ਹੋਰ ਮਜ਼ਬੂਤ ਕੀਤੀ। ਬਾਬਾ ਬੰਦਾ ਸਿੰਘ ਬਹਾਦੁਰ ਲੋਹਗੜ੍ਹ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਚੇਅਰਮੈਨ ਮਾਣਯੋਗ ਸ਼੍ਰੀ ਮਨੋਹਰ ਲਾਲ ਖੱਟਰ ਜੀ, ਜਿਨ੍ਹਾਂ ਦੀ ਧਾਰਮਿਕ ਨਿਸ਼ਠਾ ਅਤੇ ਦੂਰਦਰਸ਼ਤਾ ਨਾਲ ਇਸ ਮੈਮੋਰੀਅਲ ਦੀ ਰੂਪਰੇਖਾ ਤਿਆਰ ਹੋਈ, ਉਨ੍ਹਾਂ ਵਲੋਂ ਅਤੇ ਹਰਿਆਣਾ ਸਰਕਾਰ ਦੇ ਸਾਬਕਾ ਮੰਤਰੀ ਅਤੇ ਫਾਊਂਡੇਸ਼ਨ ਦੇ ਟਰੱਸਟੀ ਸ਼੍ਰੀ ਕਨਵਰ ਪਾਲ ਜੀ ਨੇ ਵੀ ਇੱਟ ਰੱਖ ਕੇ ਸ਼ਹੀਦਾਂ ਪ੍ਰਤੀ ਸ਼ਰਧਾ ਪ੍ਰਗਟ ਕੀਤੀ।
ਲੋਹਗੜ੍ਹ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਵਿਲੱਖਣ ਸ਼ਹਾਦਤ 'ਤੇ ਆਧਾਰਿਤ ਮਿਊਜ਼ੀਅਮ, ਮਾਰਸ਼ਲ ਆਰਟ ਅਕੈਡਮੀ, ਸਮੂਹਿਕ ਕੇਂਦਰ, ਬਾਬਾ ਜੀ ਦੀ ਪ੍ਰਤਿਮਾ, ਉਪਲੱਬਧ ਸ਼ਸਤਰਾਂ ਅਤੇ ਸਿੱਕਿਆਂ ਦੀਆਂ ਪ੍ਰਤੀਮੂਰਤੀਆਂ ਅਤੇ ਉਨ੍ਹਾਂ ਦੇ ਜੀਵਨ 'ਤੇ ਆਧਾਰਿਤ ਲਾਈਟ ਐਂਡ ਸਾਊਂਡ ਪ੍ਰੋਗਰਾਮ ਬਣਾਉਣ ਦੀ ਯੋਜਨਾ ਹੈ।ਸਾਬਕਾ ਮੰਤਰੀ ਅਤੇ ਬਾਬਾ ਬੰਦਾ ਸਿੰਘ ਬਹਾਦੁਰ ਨਿਗਰਾਨੀ ਕਮੇਟੀ ਦੇ ਚੇਅਰਮੈਨ ਕਨਵਰ ਪਾਲ ਗੁਰਜਰ ਨੇ ਕਿਹਾ ਕਿ ਮੌਜੂਦਾ ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੇ ਵਿਸ਼ੇਸ਼ ਯਤਨਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਲੋਹਗੜ੍ਹ ਫਾਊਂਡੇਸ਼ਨ ਟਰੱਸਟ ਦੀ ਸਥਾਪਨਾ ਹੋਈ ਹੈ ਅਤੇ ਇਸ ਇਤਿਹਾਸਕ ਸਥਾਨ ਦੇ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਅਤੇ ਮਹਾਂਪੁਰਖਾਂ ਦੀ ਯਾਦਗਾਰ, ਸੰਘਰਸ਼ ਅਤੇ ਆਦਰਸ਼ਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਅਸਲੀ ਇਤਿਹਾਸ ਤੋਂ ਜਾਣੂ ਹੋ ਸਕਣ। ਸਰਕਾਰ ਵੱਲੋਂ ਗੁਰੂਆਂ ਅਤੇ ਮਹਾਂਪੁਰਖਾਂ ਦੀਆਂ ਜੀਵਨੀਆਂ ਨੂੰ ਸਕੂਲੀ ਪੁਸਤਕਾਂ ਵਿਚ ਵੀ ਸ਼ਾਮਲ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਲੋਹਗੜ੍ਹ ਸਮਾਰਕ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ, ਸੰਘਰਸ਼ ਅਤੇ ਸ਼ਹਾਦਤ ਬਾਰੇ ਜਾਣ ਸਕਣ।
ਇਸ ਮੌਕੇ ਪ੍ਰਭਲੀਨ ਸਿੰਘ ਓ.ਐਸ.ਡੀ. ਮੁੱਖ ਮੰਤਰੀ ਹਰਿਆਣਾ, ਐਸ. ਐਸ. ਪਾਹਵਾ, ਬਲਦੇਵ ਸਿੰਘ ਕਾਇਮਪੁਰੀ, ਬਿਲਾਸਪੁਰ ਦੇ ਐਸ.ਡੀ.ਐਮ. ਜਸਪਾਲ ਸਿੰਘ, ਪੂਰਵ ਵਿਧਾਇਕ ਬਲਵੰਤ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਵਿਪਿਨ ਸਿੰਗਲਾ, ਭਾਜਪਾ ਜ਼ਿਲ੍ਹਾ ਮੀਡੀਆ ਪ੍ਰਭਾਰੀ ਕਪਿਲ ਮਨੀਸ਼ ਗਰਗ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ ਅਤੇ ਕੁਲਦੀਪ ਸਿੰਘ, ਬੀ.ਡੀ.ਪੀ.ਓ. ਵਿਆਸਪੁਰ ਸ਼ਿਆਮਲਾਲ ਅਤੇ ਚੇਅਰਮੈਨ ਠਾਟ ਸਿੰਘ ਸਮੇਤ ਹੋਰ ਲੋਕ ਮੌਜੂਦ ਰਹੇ।
;
;
;
;
;
;
;
;
;