JALANDHAR WEATHER

ਸ੍ਰੀਨਗਰ : ਖਾਮੇਨੇਈ ਦੀ ਹੱਤਿਆ ਦੇ ਵਿਰੋਧ ਵਿਚ ਕਸ਼ਮੀਰੀ ਸ਼ੀਆ ਮੁਸਲਮਾਨਾਂ ਵਲੋਂ ਲਾਲ ਚੌਕ 'ਤੇ ਪ੍ਰਦਰਸ਼ਨ

ਸ੍ਰੀਨਗਰ, 1 ਮਾਰਚ - ਸ਼੍ਰੀਨਗਰ ਵਿਚ ਕਸ਼ਮੀਰੀ ਸ਼ੀਆ ਮੁਸਲਮਾਨਾਂ ਨੇ ਈਰਾਨ ਦੇ ਸੁਪਰੀਮ ਲੀਡਰ ਆਯਤੁੱਲਾ ਅਲੀ ਖਾਮੇਨੇਈ ਦੀ ਹੱਤਿਆ ਦੇ ਵਿਰੋਧ ਵਿਚ ਲਾਲ ਚੌਕ 'ਤੇ ਪ੍ਰਦਰਸ਼ਨ ਕੀਤਾ, ਜੋ ਇਜ਼ਰਾਈਲੀ ਅਤੇ ਅਮਰੀਕੀ ਹਮਲਿਆਂ ਵਿਚ ਮਾਰੇ ਗਏ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ, "ਸਾਨੂੰ ਈਰਾਨ ਤੋਂ ਖ਼ਬਰ ਮਿਲੀ ਹੈ ਕਿ ਇਨਕਲਾਬੀ ਸੁਪਰੀਮ ਲੀਡਰ ਅਲੀ ਖਮੇਨੀ ਹੁਣ ਨਹੀਂ ਰਹੇ। ਉਨ੍ਹਾਂ ਨੂੰ ਅਮਰੀਕਾ ਅਤੇ ਇਜ਼ਰਾਈਲ ਨੇ ਬੇਰਹਿਮੀ ਨਾਲ ਮਾਰ ਦਿੱਤਾ ਹੈ... ਅਸੀਂ ਸਾਰੇ ਇਸ ਘਟਨਾ ਤੋਂ ਦੁਖੀ ਹਾਂ..."।
- ਦੱਸ ਦਈਏ ਕਿ ਇਜ਼ਰਾਈਲ ਨੇ ਸਨਿਚਰਵਾਰ ਸਵੇਰੇ ਈਰਾਨ ਦੀ ਰਾਜਧਾਨੀ ਤਹਿਰਾਨ ਸਮੇਤ ਕਈ ਸ਼ਹਿਰਾਂ 'ਤੇ ਵੱਡੇ ਹਮਲੇ ਕੀਤੇ । ਇਜ਼ਰਾਇਲੀ ਅਧਿਕਾਰੀਆਂ ਨੇ ਖਾਮੇਨੇਈ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਸੀ। ਬਾਅਦ ਵਿਚ ਈਰਾਨ ਦੇ ਸਰਕਾਰੀ ਮੀਡੀਆ ਨੇ ਵੀ ਖਾਮੇਨੇਈ ਦੇ ਮਾਰੇ ਜਾਣ ਦੀ ਪੁਸ਼ਟੀ ਕਰ ਦਿੱਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ