JALANDHAR WEATHER

ਆਸ਼ਾ ਵਰਕਰਾਂ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਕੋਠੀ ਨੇੜੇ ਰੋਸ ਧਰਨਾ

ਸੁਲਤਾਨਵਿੰਡ (ਅੰਮ੍ਰਿਤਸਰ), 1 ਮਾਰਚ (ਗੁਰਨਾਮ ਸਿੰਘ ਬੁੱਟਰ) - ਆਸ਼ਾ ਵਰਕਰਾ ਅਤੇ ਹੋਰ ਔਰਤਾਂ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਅੱਜ ਸੂਬਾ ਜਨਰਲ ਸਕੱਤਰ ਬੀਬੀ ਸਰਬਜੀਤ ਕੌਰ, ਪ੍ਰਮਜੀਤ ਕੌਰ ਅਤੇ ਮਮਤਾ ਸ਼ਰਮਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਕੋਠੀ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਸੈਂਕੜੇ ਵਰਕਰਾਂ ਸਮੇਤ ਰੋਸ ਧਰਨਾ ਦਿੰਦੇ ਹੋਏ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਮਜੀਤ ਕੌਰ ਮਾਨ ਨੇ ਕਿਹਾ ਕਿ ਆਸ਼ਾ ਵਰਕਰਾਂ ਦੀ ਜੋ 2500 ਰੁਪਏ ਤਨਖਾਹ ਹੈ, ਉਸ ਨੂੰ ਵਧਾ ਕੇ 18000 ਰੁਪਏ ਕੀਤਾ ਜਾਵੇ, ਜਿਹੜੀਆ ਆਸ਼ਾ ਵਰਕਰਾਂ ਸੇਵਾ ਮੁਕਤ ਹੋ ਚੁੱਕੀਆਂ ਹਨ, ਉਨ੍ਹਾ ਨੂੰ 10 ਲੱਖ ਰੁਪਏ ਦਾ ਬੀਮਾ ਅਤੇ 10 ਦੀ ਪੈਨਸ਼ਨ ਲਾਗੂ ਕੀਤੀ ਜਾਵੇ। ਉਨ੍ਹਾ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਸ਼ਾ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਇੰਨ੍ਹਾਂ ਦੀਆਂ ਮੰਗਾਂ ਜ਼ਰੂਰ ਲਾਗੂ ਕੀਤੀਆ ਜਾਣਗੀਆਂ, ਜੋ ਅਜੇ ਤੱਕ ਨਹੀ ਹੋਇਆ। ਇਸ ਕਰਕੇ ਅੱਜ ਆਸ਼ਾ ਵਰਕਰਾਂ ਨੂੰ ਮਜ਼ਬੂਰ ਹੋ ਕੇ ਮੰਤਰੀ ਜੀ ਦੀ ਕੋਠੀ ਨੇੜੇ ਧਰਨਾ ਲਗਾਉਣਾ ਪਿਆ। ਉਨ੍ਹਾ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸਮੂਹ ਆਸ਼ਾ ਵਰਕਰਾਂ ਸਰਕਾਰ ਖ਼ਿਲਾਫ਼ ਸੜਕਾਂ 'ਤੇ ਆਉਣ ਨੂੰ ਮਜਬੂਰ ਹੋਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ