JALANDHAR WEATHER

ਅਕਾਲੀ ਦਲ ਵਿਸ਼ਵ ਪੱਧਰੀ ਹੁਨਰ ਵਿਕਾਸ ਯੂਨੀਵਰਸਿਟੀ ਸਥਾਪਿਤ ਕਰਨ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

ਸਮਰਾਲਾ/ ਚੰਡੀਗੜ੍ਹ,1 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਵਿਚ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਵਿਸ਼ਵ ਪੱਧਰੀ ਹੁਨਰ ਯੂਨੀਵਰਸਿਟੀ ਸਥਾਪਿਤ ਕਰਾਂਗੇ।

ਇਥੇ ਪੰਜਾਬ ਬਚਾਓ ਮੁਹਿੰਮ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਯੂਨੀਵਰਸਿਟੀ ਨਾਲ ਹਰ ਜ਼ਿਲ੍ਹੇ ਦੇ ਇਕ ਕਾਲਜ ਨੂੰ ਮਾਨਤਾ ਦੁਆਈ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਹਰ ਸਾਲ ਇਕ ਲੱਖ ਨੌਜਵਾਨਾਂ ਨੂੰ ਹੁਨਰ ਸਿੱਖਲਾਈ ਸਿੱਖਿਆ ਦੇਣ ਦਾ ਟੀਚਾ ਮਿੱਥਾਂਗੇ। ਉਨ੍ਹਾਂ ਕਿਹਾ ਕਿ ਉਦਯੋਗ ਇਸ ਮੁਹਿੰਮ ਦਾ ਹਿੱਸਾ ਹੋਣਗੇ ਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਸਿੱਖਲਾਈ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਪੰਜਾਬ ਵਾਸਤੇ ਇਹੀ ਰਾਹ ਠੀਕ ਹੈ। ਉਨ੍ਹਾਂ ਕਿਹਾ ਕਿ ਅਸੀਂ ਐਲ ਐਂਡ ਟੀ ਨਾਲ ਰਲ ਕੇ ਸ੍ਰੀ ਮੁਕਤਸਰ ਸਾਹਿਬ ਵਿਚ ਇਕ ਪ੍ਰਾਇਲਟ ਪ੍ਰਾਜੈਕਟ ਚਲਾ ਰਹੇ ਹਾਂ ਤੇ ਅਸੀਂ ਸਾਰੇ ਸੂਬੇ ਵਿਚ ਇਹੀ ਲਾਗੂ ਕਰਨਾ ਚਾਹੁੰਦੇ ਹਾਂ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਵਪਾਰੀ ਵਰਗ ’ਤੇ ਭਾਰੀ ਟੈਕਸ ਥੋਪਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਵਪਾਰੀਆਂ ’ਤੇ ਜੀ. ਐਸ. ਟੀ. ਛਾਪੇਮਾਰੀ ਜਾਰੀ ਹੈ ਤੇ ਟੈਕਸ ਅਫਸਰਾਂ ਨੂੰ ਟੀਚੇ ਦਿੱਤੇ ਜਾ ਰਹੇ ਹਨ ਤੇ ਉਹ ਲਗਾਤਾਰ ਦੁਕਾਨਾਂ ਤੇ ਹੋਰ ਵਪਾਰਕ ਅਦਾਰਿਆਂ ’ਤੇ ਛਾਪੇ ਮਾਰ ਕੇ ਉਨ੍ਹਾਂ ਖਿਲਾਫ ਭਾਰੀ ਜੁਰਮਾਨੇ ਲਗਾ ਰਹੇ ਹਨ। ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਛਾਪੇਮਾਰੀ ਬੰਦ ਕੀਤੀ ਜਾਵੇਗੀ। ਰਾਹਤ ਸਕੀਮ ਤਜਿਸ ਤਹਿਤ ਇਕ ਮੁਸ਼ਤ ਟੈਕਸ ਦੀ ਸ਼ੁਰੂਆਤ ਕੀਤੀ ਗਈ ਸੀ, ਨੂੰ ਮੁੜ ਸ਼ੁਰੂ ਕੀਤਾ ਜਾਵੇਗਾ ਅਤੇ ਟੈਕਸ ਅਫਸਰਾਂ ਨੂੰ ਵਪਾਰੀਆਂ ਦੇ ਠਿਕਾਣਿਆਂ ਵਿਚ ਦਾਖਲ ਹੋਣ ਤੋਂ ਰੋਕਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ