JALANDHAR WEATHER

ਖਾਮਨੇਈ ਦੀ ਹੱਤਿਆ 'ਤੇ ਵਿਰੋਧ ਪ੍ਰਦਰਸ਼ਨ : ਕਸ਼ਮੀਰ 'ਚ ਸਕੂਲ, ਕਾਲਜ 2 ਦਿਨਾਂ ਲਈ ਬੰਦ

ਸ੍ਰੀਨਗਰ, 1 ਮਾਰਚ (ਪੀਟੀਆਈ)- ਅਮਰੀਕਾ-ਇਜ਼ਰਾਈਲ ਦੇ ਸਾਂਝੇ ਹਮਲਿਆਂ ਵਿਚ ਈਰਾਨ ਦੇ ਸੁਪਰੀਮ ਨੇਤਾ ਅਯਾਤੁੱਲਾ ਅਲੀ ਖਾਮਨੇਈ ਦੀ ਹੱਤਿਆ ਵਿਰੁੱਧ ਵਾਦੀ ਭਰ ਵਿਚ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਸਾਵਧਾਨੀ ਦੇ ਤੌਰ 'ਤੇ ਸੋਮਵਾਰ ਤੋਂ ਕਸ਼ਮੀਰ ਵਿਚ ਸਕੂਲ ਅਤੇ ਕਾਲਜ ਦੋ ਦਿਨਾਂ ਲਈ ਬੰਦ ਰਹਿਣਗੇ। ਇਹ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਦਿੱਤੀ।

ਖਾਮਨੇਨੀ ਦੀ ਹੱਤਿਆ ਵਿਰੁੱਧ ਐਤਵਾਰ ਨੂੰ ਸ਼੍ਰੀਨਗਰ ਸ਼ਹਿਰ ਸਮੇਤ ਕਸ਼ਮੀਰ ਦੇ ਕਈ ਹਿੱਸਿਆਂ ਵਿਚ ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ 'ਤੇ ਉਤਰ ਆਏ। ਅਧਿਕਾਰੀਆਂ ਨੇ ਕਿਹਾ ਕਿ ਵੱਡੀ ਸ਼ੀਆ ਆਬਾਦੀ ਵਾਲੇ ਖੇਤਰਾਂ ਵਿਚ ਵਿਰੋਧ ਪ੍ਰਦਰਸ਼ਨ ਹੋਏ।

ਇਕ ਸੀਨੀਅਰ ਅਧਿਕਾਰੀ ਨੇ ਇੱਥੇ ਕਿਹਾ, "ਕਸ਼ਮੀਰ ਡਿਵੀਜ਼ਨ ਵਿਚ ਸਰਕਾਰੀ ਅਤੇ ਨਿੱਜੀ ਦੋਵੇਂ ਤਰ੍ਹਾਂ ਦੇ ਸਕੂਲ ਅਤੇ ਕਾਲਜ ਸੋਮਵਾਰ ਅਤੇ ਮੰਗਲਵਾਰ ਨੂੰ ਬੰਦ ਰਹਿਣਗੇ।"
ਉਨ੍ਹਾਂ ਕਿਹਾ ਕਿ ਸਾਵਧਾਨੀ ਦੇ ਤੌਰ 'ਤੇ ਵਿਦਿਅਕ ਸੰਸਥਾਵਾਂ ਦੋ ਦਿਨਾਂ ਲਈ ਬੰਦ ਰਹਿਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ