ਪੱਛਮੀ ਏਸ਼ੀਆ ’ਚ ਤਣਾਅ: ਪ੍ਰਧਾਨ ਮੰਤਰੀ ਮੋਦੀ ਨੇ ਯੂ.ਏ.ਈ. ਦੇ ਰਾਸ਼ਟਰਪਤੀ ਤੇ ਇਜ਼ਰਾਈਲੀ ਪ੍ਰਧਾਨ ਮੰਤਰੀ ਨਾਲ ਕੀਤੀ ਗੱਲ
ਨਵੀਂ ਦਿੱਲੀ, 2 ਮਾਰਚ - ਪੱਛਮੀ ਏਸ਼ੀਆ ਵਿਚ ਵਧਦੇ ਫੌਜੀ ਤਣਾਅ ਦੇ ਵਿਚਕਾਰ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਸੰਯੁਕਤ ਅਰਬ ਅਮੀਰਾਤ 'ਤੇ ਈਰਾਨ ਦੇ ਵਧਦੇ ਹਮਲਿਆਂ ਨੇ ਖੇਤਰੀ ਸੁਰੱਖਿਆ ਬਾਰੇ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਅਤੇ ਫਿਰ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਫ਼ੋਨ 'ਤੇ ਗੱਲ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਨੇ ਸਥਿਤੀ ਬਾਰੇ ਪੁੱਛਗਿੱਛ ਕੀਤੀ ਅਤੇ ਭਾਰਤ ਦੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਖੁਦ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਸਾਂਝੀ ਕੀਤੀ। ਪੋਸਟ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗੱਲਬਾਤ ਦੌਰਾਨ ਉਨ੍ਹਾਂ ਨੇ ਖੇਤਰੀ ਸਥਿਤੀ 'ਤੇ ਚਰਚਾ ਕੀਤੀ ਅਤੇ ਭਾਰਤ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਨਾਗਰਿਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦੱਸਿਆ ਅਤੇ ਟਕਰਾਅ ਨੂੰ ਜਲਦੀ ਰੋਕਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਜਲਦੀ ਤੋਂ ਜਲਦੀ ਸ਼ਾਂਤੀ ਸਥਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਨਾਲ ਗੱਲ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਯੂ.ਏ.ਈ.'ਤੇ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਅਤੇ ਇਨ੍ਹਾਂ ਹਮਲਿਆਂ ਵਿਚ ਮਾਰੇ ਗਏ ਲੋਕਾਂ ਲਈ ਡੂੰਘੀ ਸੰਵੇਦਨਾ ਪ੍ਰਗਟ ਕੀਤੀ।
ਉਨ੍ਹਾਂ ਕਿਹਾ ਕਿ ਭਾਰਤ ਇਸ ਔਖੇ ਸਮੇਂ ਵਿਚ ਯੂ.ਏ.ਈ. ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਕਿ ਉਹ ਯੂ.ਏ.ਈ. ਵਿਚ ਰਹਿਣ ਵਾਲੇ ਭਾਰਤੀ ਭਾਈਚਾਰੇ ਦਾ ਧਿਆਨ ਰੱਖਣ ਲਈ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹਨ।
;
;
;
;
;
;
;