JALANDHAR WEATHER

ਖਾਮੇਨੇਈ ਦੀ ਮੌਤ:ਪੀ.ਓ.ਕੇ. ’ਚ ਹਿੰਸਕ ਪ੍ਰਦਰਸ਼ਨ

ਸ੍ਰੀਨਗਰ, 2 ਮਾਰਚ - ਈਰਾਨ ਦੇ ਸੁਪਰੀਮ ਲੀਡਰ ਖਾਮੇਨੇਈ ਦੀ ਮੌਤ ਦੇ ਵਿਰੋਧ ਵਿਚ ਅੱਜ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (ਪੀਓਕੇ) ਵਿਚ ਪ੍ਰਦਰਸ਼ਨ ਹਿੰਸਕ ਹੋ ਗਏ। ਗਿਲਗਿਤ-ਬਾਲਟਿਸਤਾਨ ਵਿਚ ਪ੍ਰਦਰਸ਼ਨਕਾਰੀਆਂ ਨੇ ਸਥਾਨਕ ਸੰਯੁਕਤ ਰਾਸ਼ਟਰ ਦਫ਼ਤਰ ਨੂੰ ਅੱਗ ਲਗਾ ਦਿੱਤੀ, ਜਿਸ ਵਿਚ ਗਿਲਗਿਤ ਵਿਚ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦਾ ਦਫ਼ਤਰ ਵੀ ਸ਼ਾਮਿਲ ਹੈ।

ਸਕਾਰਦੂ ਵਿਚ ਪੁਲਿਸ ਸੁਪਰਡੈਂਟ ਦੇ ਦਫ਼ਤਰ ਅਤੇ ਕਈ ਸਰਕਾਰੀ ਇਮਾਰਤਾਂ ਨੂੰ ਵੀ ਅੱਗ ਲਗਾ ਦਿੱਤੀ ਗਈ। ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਵਿਚ ਸੱਤ ਪ੍ਰਦਰਸ਼ਨਕਾਰੀ ਮਾਰੇ ਗਏ ਅਤੇ 12 ਤੋਂ ਵੱਧ ਜ਼ਖਮੀ ਹੋ ਗਏ। ਹਸਪਤਾਲਾਂ ਵਿਚ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕੀਤੀ ਗਈ ਹੈ। ਗਿਲਗਿਤ ਅਤੇ ਸਕਾਰਦੂ ਵਿਚ ਸੁਰੱਖਿਆ ਹਾਈ ਅਲਰਟ 'ਤੇ ਹੈ।

ਦੱਸ ਦੇਈਏ ਕਿ ਐਤਵਾਰ ਨੂੰ ਖਾਮੇਨੇਈ ਦੀ ਮੌਤ ਦੇ ਵਿਰੋਧ ਵਿਚ ਪਾਕਿਸਤਾਨ ਦੇ ਕਰਾਚੀ ਵਿਚ ਅਮਰੀਕੀ ਕੌਂਸਲੇਟ ਵਿਚ ਵਿਰੋਧ ਪ੍ਰਦਰਸ਼ਨ ਹੋਇਆ ਸੀ। ਘੁਸਪੈਠ ਕਰਨ ਵਾਲੇ ਪ੍ਰਦਰਸ਼ਨਕਾਰੀਆਂ 'ਤੇ ਕੌਂਸਲੇਟ ਦੇ ਅੰਦਰੋਂ ਗੋਲੀਆਂ ਚਲਾਈਆਂ ਗਈਆਂ। ਹੁਣ ਤੱਕ 23 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 10 ਤੋਂ ਵੱਧ ਜ਼ਖਮੀ ਹਨ। ਇਹ ਵਿਰੋਧ ਪ੍ਰਦਰਸ਼ਨ ਇਮਾਮੀਆ ਵਿਦਿਆਰਥੀ ਸੰਗਠਨ ਦੁਆਰਾ ਭੜਕਾਇਆ ਗਿਆ ਸੀ।

ਭਾਰਤ ਵਿਚ ਸ਼ੀਆ ਭਾਈਚਾਰਾ ਵੀ ਖਾਮੇਨੇਈ ਦੀ ਮੌਤ ਦੇ ਵਿਰੋਧ ਵਿਚ ਸੜਕਾਂ 'ਤੇ ਉਤਰ ਆਇਆ। ਜੰਮੂ-ਕਸ਼ਮੀਰ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਕਰਫਿਊ ਹੈ, ਇੰਟਰਨੈੱਟ ਬੰਦ ਹੈ। ਸ੍ਰੀਨਗਰ ਦੇ ਲਾਲ ਚੌਕ 'ਤੇ ਬੈਰੀਕੇਡ ਲਗਾ ਦਿੱਤੇ ਗਏ ਹਨ। ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ