ਸ੍ਰੀ ਅਨੰਦਪੁਰ ਸਾਹਿਬ ਵਿਖੇ ਮੀਟ ਦੀ ਵਿਕਰੀ ਦਾ ਮਾਮਲਾ- ਹਾਈ ਕੋਰਟ ਨੇ ਦਿੱਤਾ ਅਹਿਮ ਸਪੱਸ਼ਟੀਕਰਨ
ਚੰਡੀਗੜ੍ਹ, 2 ਮਾਰਚ (ਪ੍ਰੋ ਅਵਤਾਰ ਸਿੰਘ) - ਸ੍ਰੀ ਅਨੰਦਪੁਰ ਸਾਹਿਬ ਨੂੰ ਧਾਰਮਿਕ ਸ਼ਹਿਰ ਐਲਾਨੇ ਜਾਣ ਤੋਂ ਬਾਅਦ ਉਥੇ ਮਾਸ ਅਤੇ ਮਾਸ ਉਤਪਾਦਾਂ ਦੀ ਵਿਕਰੀ 'ਤੇ ਪ੍ਰਸਤਾਵਿਤ ਪਾਬੰਦੀ ਨੂੰ ਲੈ ਕੇ ਭੰਬਲਭੂਸੇ ਦੇ ਵਿਚਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਹਿਮ ਸਪੱਸ਼ਟੀਕਰਨ ਦਿੱਤਾ ਹੈ, ਜਿਸ 'ਚ ਕਿਹਾ ਗਿਆ ਹੈ ਕਿ ਜਦੋਂ ਤੱਕ ਸਮਰੱਥ ਅਧਿਕਾਰੀ ਵਲੋਂ ਪਾਬੰਦੀ ਨੂੰ ਲਾਗੂ ਕਰਨ ਸੰਬੰਧੀ ਇਕ ਵੱਖਰੀ ਰਸਮੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ ਜਾਂਦੀ, ਮਾਸ ਦੀ ਵਿਕਰੀ 'ਤੇ ਕੋਈ ਪਾਬੰਦੀ ਲਾਗੂ ਨਹੀਂ ਮੰਨੀ ਜਾਵੇਗੀ ਅਤੇ ਵਪਾਰੀ ਆਪਣਾ ਜਾਇਜ਼ ਕਾਰੋਬਾਰ ਜਾਰੀ ਰੱਖ ਸਕਦੇ ਹਨ।
ਇਹ ਹੁਕਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਾਸ ਅਤੇ ਮਾਸ ਉਤਪਾਦਾਂ ਦਾ ਵਪਾਰ ਕਰਨ ਵਾਲੇ ਛੋਟੇ ਵਪਾਰੀਆਂ ਵਲੋਂ ਦਾਇਰ ਪਟੀਸ਼ਨ 'ਤੇ ਆਇਆ ਹੈ। ਪਟੀਸ਼ਨਕਰਤਾਵਾਂ ਨੇ ਪੰਜਾਬ ਸਰਕਾਰ ਦੇ 15 ਦਸੰਬਰ, 2025 ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਸੀ, ਜਿਸ 'ਚ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ "ਪਵਿੱਤਰ ਸ਼ਹਿਰ" ਐਲਾਨਿਆ ਗਿਆ ਸੀ ਅਤੇ ਸ਼ਰਾਬ ਅਤੇ ਮਾਸ ਦੀ ਵਿਕਰੀ 'ਤੇ ਪਾਬੰਦੀ ਦਾ ਪ੍ਰਸਤਾਵ ਰੱਖਿਆ ਗਿਆ ਸੀ।
;
;
;
;
;
;
;