ਪੁਲਿਸ ਐਨਕਾਉਂਟਰ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪੋਸਟਮਾਰਟਮ ਦੀਆਂ ਤਿਆਰੀਆਂ ਹੋਈਆਂ ਮੁਕੰਮਲ
ਗੁਰਦਾਸਪੁਰ, 3 ਮਾਰਚ - ਆਦੀਆਂ ਚੈੱਕ ਵਾਸਤੇ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਦੋਸ਼ ਹੇਠ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਨਾਮ ਦੇ ਨੌਜਵਾਨ ਦੇ ਪੋਸਟਮਾਰਟਮ ਦੀਆਂ ਤਿਆਰੀਆਂ ਅਦਾਲਤ ਦੇ ਹੁਕਮਾਂ ਤੇ ਮੁਕੰਮਲ ਹੋ ਰਹੀਆਂ ਹਨ। ਉੱਥੇ ਹੀ ਅਦਾਲਤ ਦੇ ਨਿਰਦੇਸ਼ਾਂ 'ਤੇ ਰਣਜੀਤ ਸਿੰਘ ਦਾ ਪਰਿਵਾਰ ਵੀ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਦੇ ਬਾਹਰ ਪਹੁੰਚ ਗਿਆ ਹੈ । ਦੱਸ ਦਈਏ ਕਿ ਬੀਤੇ ਦਿਨ ਅਦਾਲਤ ਨੇ ਰਣਜੀਤ ਸਿੰਘ ਦਾ ਪੋਸਟਮਾਰਟਮ ਪੀਜੀਆਈ ਜਾਂ ਫਿਰ ਏਮਜ਼ ਵਰਗੀ ਸੰਸਥਾ ਤੋਂ ਕਰਾਉਣ ਦੀ ਪਰਿਵਾਰ ਅਪੀਲ ਰੱਦ ਕਰ ਦਿੱਤੀ ਸੀ ਅਤੇ ਹੁਕਮ ਦਿੱਤੇ ਸਨ ਕਿ ਰਣਜੀਤ ਸਿੰਘ ਦੇ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਕੀਤੀ ਜਾਵੇ ਅਤੇ ਡਾਕਟਰਾਂ ਦਾ ਪੈਨਲ ਇਹ ਪੋਸਟਮਾਰਟਮ ਕਰੇ । ਉੱਥੇ ਹੀ ਪਰਿਵਾਰ ਨੇ ਪਹਿਲਾਂ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਦੇ ਜ਼ਖ਼ਮਾਂ ਦੀ ਜਾਂਚ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਇਹ ਵੀ ਮੰਗ ਕੀਤੀ ਹੈ ਕਿ ਦੋ ਪਰਿਵਾਰਕ ਮੈਂਬਰਾਂ ਅਤੇ ਲੀਗਲ ਟੀਮ ਦੀ ਮੌਜੂਦਗੀ ਵਿਚ ਪੋਸਟਮਾਰਟਮ ਕਰਵਾਇਆ ਜਾਵੇ। ਫਿਲਹਾਲ ਪਰਿਵਾਰ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਚੱਲ ਰਹੀ ਹੈ।
;
;
;
;
;
;
;
;