JALANDHAR WEATHER

ਖੇਮਕਰਨ ਇਲਾਕੇ 'ਚ ਬੀਤੀ ਰਾਤ ਪੁਲਿਸ ਪਾਰਟੀ 'ਤੇ ਹਮਲਾ, ਇਕ ਮੁਲਾਜ਼ਮ ਜ਼ਖਮੀ

ਖੇਮਕਰਨ/ਅਮਰਕੋਟ 3ਮਾਰਚ (ਰਾਕੇਸ਼ ਬਿੱਲਾ,ਭੱਟੀ)-ਸਰਹੱਦੀ ਖੇਤਰ ਵਿਚ ਬੀਤੀ ਰਾਤ ਪੁਲਿਸ ਪਾਰਟੀ ਉਤੇ ਕੁੱਝ ਸ਼ੱਕੀ ਵਿਕਤੀਆਂ ਵਲੋਂ ਹਮਲਾ ਕੀਤਾ ਗਿਆ ਹੈ, ਜਿਸ ਵਿਚ ਇਕ ਮੁਲਾਜ਼ਮ ਜ਼ਖਮੀ ਹੋਇਆ ਹੈ, ਜਦੋਂਕਿ ਹਮਲਾਵਰ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ ਸਨ। ਪੁਲਿਸ ਕਥਿਤ ਦੋਸ਼ੀਆਂ ਦੀ ਭਾਲ ਕਰ ਰਹੀ ਹੈ।

ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਡੀ. ਐਸ. ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਐਸ. ਐਚ. ਓ. ਵਲਟੋਹਾ ਮਨਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਸਰਹੱਦੀ ਖੇਤਰ ਵਿਚ ਸਰਚ ਕਰਕੇ ਵਾਪਸ ਆ ਰਹੀ ਸੀ ਕਿ ਰਸਤੇ ਵਿਚ ਪੈਂਦੇ ਪਿੰਡ ਚੀਮਾ ਖੁਰਦ ਨਜ਼ਦੀਕ ਸੜਕ ਉਤੇ ਦੋ ਕਾਰਾਂ ਵਿਚ ਕੁਝ ਸ਼ੱਕੀ ਵਿਅਕਤੀ ਨਜ਼ਰ ਆਏ, ਜਿਨ੍ਹਾਂ ਨੂੰ ਰੋਕ ਕੇ ਜਦ ਪੁਲਿਸ ਪਾਰਟੀ ਪੁੱਛਗਿੱਛ ਕਰਨ ਲੱਗੀ ਤਾਂ ਇਸੇ ਦੌਰਾਨ ਸ਼ੱਕੀ ਵਿਅਕਤੀਆਂ ਨੇ ਪੁਲਿਸ ਪਾਰਟੀ ਉਤੇ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਕਾਂਸਟੇਬਲ ਸੰਦੀਪ ਸਿੰਘ ਦੇ ਪੈਰ ਵਿਚ ਗੋਲੀ ਲੱਗੀ। ਪੁਲਿਸ ਨੇ ਵੀ ਜੁਆਬੀ ਫਾਇਰੰਗ ਕੀਤੀ ਪਰ ਸ਼ੱਕੀ ਹਨੇਰੇ ਦਾ ਫ਼ਾਇਦਾ ਚੁੱਕ ਕੇ ਮੌਕੇ ਤੋਂ ਫ਼ਰਾਰ ਹੋ ਗਏ। ਬਾਅਦ ਵਿਚ ਪੁਲਿਸ ਵਲੋਂ ਜਾਂਚ ਕਰਨ ਉਤੇ ਸ਼ੱਕੀਆ ਵਿਚੋਂ 2 ਦੀ ਪਹਿਚਾਣ ਸਿਮਰਨਜੀਤ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਪਿੰਡ ਵਲਟੋਹਾ ਤੇ ਸੁਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਪਿੰਡ ਕਲੰਜਰ ਉਤਾੜ ਵਜੋਂ ਕਰ ਲਈ ਗਈ ਹੈ। ਜਦਕਿ ਤੀਸਰੇ ਦੀ ਪਹਿਚਾਣ ਅਜੇ ਨਹੀਂ ਹੋਈ। ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਜ਼ਖਮੀ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ ਹੈ। ਉਧਰ ਇਸ ਘਟਨਾ ਨੂੰ ਲੈ ਕੇ ਸਰਹੱਦੀ ਖੇਤਰ ਵਿਚ ਡਰ ਵਰਗਾ ਮਾਹੌਲ ਬਣਦਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ