ਅੱਜ ਨਹੀਂ ਹੋਵੇਗਾ ਐਨਕਾਊਂਟਰ ’ਚ ਮਾਰੇ ਗਏ ਰਣਜੀਤ ਸਿੰਘ ਦਾ ਅੰਤਿਮ ਸੰਸਕਾਰ
ਗੁਰਦਾਸਪੁਰ, 3 ਮਾਰਚ- ਪੁਲਿਸ ਐਨਕਾਊਂਟਰ ’ਚ ਮਾਰੇ ਗਏ 2 ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਕਥਿਤ ਦੋਸ਼ੀ ਰਣਜੀਤ ਸਿੰਘ ਦਾ ਪੋਸਟਮਾਰਟਮ ਹੋਣ ਦੇ ਬਾਵਜੂਦ ਅੱਜ ਅੰਤਿਮ ਸੰਸਕਾਰ ਨਹੀਂ ਹੋਵੇਗਾ ।
ਰਣਜੀਤ ਸਿੰਘ ਦੇ ਪਿੰਡ ਦੇ ਬਾਬਾ ਲਖਵਿੰਦਰ ਸਿੰਘ ਆਦੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਿਵਾਰਕ ਮੈਂਬਰਾਂ ਵਲੋਂ ਨਿਆਇਕ ਅਧਿਕਾਰੀ ਅਤੇ ਉਨ੍ਹਾਂ ਦੇ ਵਕੀਲਾਂ ਦੀ ਮੌਜੂਦਗੀ ’ਚ ਤਿੰਨ ਡਾਕਟਰਾਂ ਦੇ ਪੈਨਲ ਵਲੋਂ ਰਣਜੀਤ ਸਿੰਘ ਦਾ ਪੋਸਟਮਾਰਟਮ ਕੀਤਾ ਗਿਆ ਹੈ, ਜਿਨ੍ਹਾਂ ’ਚੋਂ ਦੋ ਡਾਕਟਰ ਅੰਮ੍ਰਿਤਸਰ ਤੋਂ ਬੁਲਾਏ ਗਏ ਸੀ। ਉਨ੍ਹਾਂ ਨੂੰ ਪੋਸਟਮਾਰਟਮ ਦੀ ਪ੍ਰਕਿਰਿਆ ’ਤੇ ਪੂਰਾ ਵਿਸ਼ਵਾਸ ਹੈ ਅਤੇ ਉਮੀਦ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਸੱਚ ਸਾਹਮਣੇ ਆ ਜਾਵੇਗਾ ਪਰ ਦੇਰੀ ਹੋਣ ਕਾਰਨ ਰਣਜੀਤ ਸਿੰਘ ਦਾ ਅੱਜ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਭਲਕੇ 11 ਮੈਂਬਰੀ ਕਮੇਟੀ ਅਤੇ ਪਰਿਵਾਰ ਦੇ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸਸਕਾਰ ਬਾਰੇ ਅਗਲਾ ਫੈਸਲਾ ਲਿਆ ਜਾਏਗਾ।
;
;
;
;
;
;
;