JALANDHAR WEATHER

ਸਰਪੰਚ ਉੱਪਰ ਹਮਲਾ ਕਰਨ ਵਾਲੇ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਜਲੰਧਰ, 4 ਮਾਰਚ (ਦਵਿੰਦਰ) - ਮਹਿਤਪੁਰ ਇਲਾਕੇ ਦੇ ਪਿੰਡ ਬੂਟੇ ਦੀ ਸ਼ੰਨਾ ਦੇ ਸਰਪੰਚ ਮਹਿੰਦਰ ਸਿੰਘ ਉੱਪਰ ਹਮਲਾ ਕਰਨ ਵਾਲੇ ਬਦਮਾਸ਼ ਕਾ ਪੁਲਿਸ ਨੇ ਐਨਕਾਉਂਟਰ ਕੀਤਾ ਹੈ। ਬਦਮਾਸ਼ ਦੀ ਪਛਾਣ ਸੁਖਜੀਤ ਸਿੰਘ ਉਰਫ ਸ਼ੀਲੂ ਦੇ ਰੂਪ ਵਿਚ ਹੋਈ ਹੈ।ਮਹਿਤਪੁਰ ਦੇ ਘੁੰਮਣ ਪੈਲੇਸ ਨਜ਼ਦੀਕ ਪੁਲਿਸ ਦੀ ਨਾਕੇਬੰਦੀ ਦੇਖ ਬਦਮਾਸ਼ ਨੇਨ ਭੱਜਣ ਦੀ ਕੋਸ਼ਿਸ਼ ਕੀਤੀ। ਪਿੱਛੇ ਪੁਲਿਸ ਆਉਂਦੀ ਦੇਖ ਉਸ ਨੇ ਪੁਲਿਸ ਉੱਪਰ ਗੋਲੀ ਚਲਾਈ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਸੁਖਜੀਤ ਸਿੰਘ ਦੇ ਪੈਰ ਵਿਚ ਗੋਲੀ ਲੱਗੀ। ਜ਼ਖ਼ਮੀ ਹਾਲਤ ਵਿਚ ਉਸ ਨੂੰ ਸਿਵਿਲ ਹਸਪਤਾਲ ਵਿਚ ਦਾਖ਼ਲ ਕਰਵਾਇਆ। ਪੁਲਿਸ ਨੇ ਦੋਸ਼ ਪਾਸੋਂ ਇਕ ਪਿਸਤੌਲ ਅਤਾੇ ਮੋਟਰਸਾਈਕਲ ਬਰਾਮਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ