JALANDHAR WEATHER

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ ਰੂਪੀ ਮਹੱਲਾ

 ਅੰਮ੍ਰਿਤਸਰ, 4 ਮਾਰਚ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਸਿੰਘ ਸਭਾ ਰਜਿਸਟਰਡ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਰੂਪੀ ਮਹੱਲਾ ਸਜਾਇਆ ਗਿਆ। ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਡਾਕਟਰ ਇੰਦਰਜੀਤ ਸਿੰਘ ਗਗੋਆਣੀ ਤੇ ਜਨਰਲ ਸਕੱਤਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਦੁਪਹਿਰ 12 ਵਜੇ ਪੁਰਾਤਨ ਮਰਿਆਦਾ ਅਨੁਸਾਰ ਸਭਾ ਵਲੋਂ ਸ਼੍ਰੋਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਹੱਲਾ ਸਜਾਇਆ ਗਿਆ ਹੈ। ਮਹੱਲਾ ਸਜਾਉਣ ਸਮੇਂ ਫੁੱਲਾਂ ਦੀ ਵਰਖਾ ਕੀਤੀ ਗਈ। ਅਰਦਾਸ ਉਪਰੰਤ ਇਤਿਹਾਸਕ ਸੁਰਮਈ ਨਿਸ਼ਾਨ ਸਾਹਿਬ ਅਤੇ ਪੰਜ ਪਿਆਰਿਆਂ ਦੀ ਤਾਬਿਆ 'ਚ ਮਹੱਲਾ ਆਰੰਭ ਹੋਇਆ, ਜਿਸ ਵਿਚ ਸੰਗਤਾਂ ਦੇ ਨਾਲ-ਨਾਲ ਸ਼ਬਦੀ ਜਥੇ, ਬੈਂਡ, ਗੱਤਕਾ ਪਾਰਟੀਆਂ ਤੇ ਸੰਗਤਾਂ ਸ਼ਾਮਿਲ ਹਨ। ਮਹੱਲਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਜਾਰਾਂ ਸਮੇਤ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਘਿਓ ਮੰਡੀ ਚੌਕ, ਵਿਰਾਸਤੀ ਮਾਰਗ, ਜਲਿਆਂਵਾਲਾ ਬਾਗ ਰਾਹੀਂ ਹੁੰਦਾ ਹੋਇਆ ਘੰਟਾ ਘਰ ਪੁੱਜ ਕੇ ਸ੍ਰੀ ਤਖਤ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ