JALANDHAR WEATHER

ਫਿਨਲੈਂਡ ਦੇ ਰਾਸ਼ਟਰਪਤੀ ਸਟੱਬ ਭਾਰਤ ਦੇ 4 ਰੋਜ਼ਾ ਦੌਰੇ ’ਤੇ ਪੁੱਜੇ

ਨਵੀਂ ਦਿੱਲੀ , 4 ਮਾਰਚ - ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨੇ ਵਪਾਰ, ਨਿਵੇਸ਼ ਅਤੇ ਮਹੱਤਵਪੂਰਨ ਤਕਨਾਲੋਜੀ ਸਮੇਤ ਕਈ ਖੇਤਰਾਂ ਵਿਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਭਾਰਤ ਦੀ 4 ਦਿਨਾਂ ਯਾਤਰਾ ਸ਼ੁਰੂ ਕੀਤੀ ਹੈ। ਸਟੱਬ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ, ਜਿਸ ਤੋਂ ਬਾਅਦ ਦੋਵਾਂ ਪੱਖਾਂ ਵਲੋਂ ਕਈ ਖੇਤਰਾਂ ਵਿਚ ਸਹਿਯੋਗ ਵਧਾਉਣ ਲਈ ਕਈ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜਾਣ ਦੀ ਉਮੀਦ ਹੈ। ਪੱਛਮੀ ਏਸ਼ੀਆ ਵਿਚ ਚੱਲ ਰਿਹਾ ਭੂ-ਰਾਜਨੀਤਿਕ ਸੰਕਟ ਵੀ ਉਨ੍ਹਾਂ ਦੀ ਮੀਟਿੰਗ ਦੌਰਾਨ ਗੱਲਬਾਤ ਦਾ ਇਕ ਮਹੱਤਵਪੂਰਨ ਵਿਸ਼ਾ ਹੋਣ ਦੀ ਉਮੀਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ