ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਹੋਏ ਨਤਮਸਤਕ
ਡੇਰਾ ਬਾਬਾ ਨਾਨਕ, 4 ਮਾਰਚ (ਹੀਰਾ ਸਿੰਘ ਮਾਂਗਟ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ੍ਰੀ ਚੋਲਾ ਸਾਹਿਬ ਦੇ ਸਲਾਨਾ ਜੋੜ ਮੇਲੇ ਮੌਕੇ ਨਤਮਸਤਕ ਹੋਣ ਲਈ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਅਤੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਸਮੇਤ ਭਾਜਪਾ ਦੇ ਕਈ ਵੱਡੇ ਆਗੂ ਵੀ ਹਾਜ਼ਰ ਸਨ। ਮੁੱਖ ਮੰਤਰੀ ਨਾਇਬ ਸਿੰਘ ਸਿਆਣੀ ਦਾ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਪੁੱਜਣ 'ਤੇ ਬਾਬਾ ਸੁਖਦੇਵ ਸਿੰਘ ਜੀ ਬੇਦੀ, ਬਾਬਾ ਅਵਤਾਰ ਸਿੰਘ ਜੀ ਬੇਦੀ ਤੇ ਬਾਬਾ ਮਨਜੀਤ ਸਿੰਘ ਆਦਿ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਤੇ ਸਨਮਾਨ ਚਿੰਨ ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਨ ਅਤੇ ਨਤਮਸਤਕ ਹੋਣ ਵਾਸਤੇ ਡੇਰਾ ਬਾਬਾ ਨਾਨਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਵਡਭਾਗਾ ਸਮਝ ਰਹੇ ਹਨ ਕਿਉਂਕਿ ਉਨ੍ਹਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਪਹਿਲੀ ਵਾਰ ਦਰਸ਼ਨ ਦੀਦਾਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਥਾਨ ਦੇ ਦਰਸ਼ਨ ਕਰਕੇ ਜੋ ਉਨ੍ਹਾਂ ਦੇ ਮਨ ਨੂੰ ਸਕੂਨ ਮਿਲਿਆ ਹੈ ਉਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਗਏ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸੰਗਤਾਂ ਦੀ ਇਸ ਮੰਗ ਨੂੰ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੱਕ ਪਹੁੰਚਾਇਆ ਜਾਵੇਗਾ।
;
;
;
;
;
;
;
;