1 ਕਿੱਲੋ 52 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ , ਮੁਕੱਦਮਾ ਦਰਜ
ਮਮਦੋਟ (ਫ਼ਿਰੋਜ਼ਪੁਰ ), 4 ਮਾਰਚ (ਰਾਜਿੰਦਰ ਸਿੰਘ ਹਾਂਡਾ) - ਪੰਜਾਬ ਸਰਕਾਰ ਵਲੋਂ ਨਸ਼ਿਆਂ 'ਤੇ ਕਾਬੂ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਸਪੈਸ਼ਲ ਟਾਸਕ ਫੋਰਸ ਦੀ ਟੀਮ ਵਲੋਂ ਕਸਬਾ ਮਮਦੋਟ ਸਥਿਤ ਬਿਜਲੀ ਘਰ ਕੋਲੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਸਬ ਇੰਸਪੈਕਟਰ ਹਰਦੇਵ ਸਿੰਘ ਦੀ ਅਗਵਾਈ ਹੇਠ ਬਿਜਲੀ ਘਰ ਦੇ ਕੋਲ ਫ਼ਿਰੋਜ਼ਪੁਰ ਰੋਡ 'ਤੇ ਨਾਕਾਬੰਦੀ ਕਰਕੇ 2 ਵਿਅਕਤੀਆਂ ਹਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮਮਦੋਟ ਅਤੇ ਪਰਮਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਸੈਦੇ ਕੇ ਨੌਲ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿੱਲੋ 52 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ ।
;
;
;
;
;
;
;