ਨਿਹੰਗ ਸਿੰਘ ਜਥੇਬੰਦੀਆਂ ਵਲੋਂ ਘੋੜਿਆਂ ਤੇ ਕਰਤੱਵ ਦਿਖਾਉਂਦੇ ਸਮੇਂ ਅੱਧੀ ਦਰਜਨ ਦੇ ਕਰੀਬ ਦਰਸ਼ਕ ਜ਼ਖ਼ਮੀ
ਸ੍ਰੀ ਅਨੰਦਪੁਰ ਸਾਹਿਬ , 4 ਮਾਰਚ (ਜੇ. ਐਸ. ਨਿੱਕੂਵਾਲ , ਕਰਨੈਲ ਸਿੰਘ)- ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਦੀ ਸਮਾਪਤੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਘੋੜਿਆਂ ਤੇ ਕਰਤੱਵ ਦਿਖਾਏ ਗਏ । ਇਸੇ ਦੌਰਾਨ ਮਾੜੇ ਪ੍ਰਬੰਧਾਂ ਅਤੇ ਸੰਗਤ ਵਿਚ ਅਨੁਸ਼ਾਸਨ ਦੀ ਘਾਟ ਕਾਰਨ ਅੱਧੀ ਦਰਜਨ ਦੇ ਕਰੀਬ ਦਰਸ਼ਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ । ਇਹ ਸਾਰੇ ਨਿਹੰਗ ਸਿੰਘਾਂ ਦੇ ਕਰਤੱਵ ਦੇਖ ਰਹੇ ਸਨ । ਇਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਤੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ।
;
;
;
;
;
;
;