JALANDHAR WEATHER

ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ ਵਲੋਂ ਪ੍ਰੈਸ ਕਾਨਫ਼ਰੰਸ

ਚੰਡੀਗੜ੍ਹ, 5 ਮਾਰਚ (ਅਜਾਇਬ ਸਿੰਘ ਔਜਲਾ) -ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਬਿਨਾਂ ਮਤਲਬ ਲਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ 6 ਮਾਰਚ ਨੂੰ ਸਮੁੱਚੇ ਪੰਜਾਬ ਵਿਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਤੇ ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਨਾ ਭਰਿਆ ਤਾਂ 9 ਮਾਰਚ ਤੋਂ ਮੋਹਾਲੀ ਬੱਸ ਸਟੈਂਡ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ’ਤੇ ਰੇਸ਼ਮ ਸਿੰਘ ਗਿੱਲ ਤੋਂ ਇਲਾਵਾ ਸ਼ਮਸ਼ੇਰ ਸਿੰਘ ਢਿੱਲੋ, ਹਰਕੇਸ਼ ਕੁਮਾਰ ਵਿੱਕੀ, ਪ੍ਰਦੀਪ ਸ਼ਰਮਾ, ਜਲੋਰ ਸਿੰਘ ,ਰੋਹੀ ਰਾਮ ਤੇ ਬਲਜੀਤ ਸਿੰਘ ਆਦਿ ਆਗੂਆਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਇਨ੍ਹਾਂ ਆਗੂਆਂ ਨੇ ਸਾਂਝੇ ਤੌਰ ਤੇ ਕਿਹਾ ਕਿ ਟਰਾਂਸਪੋਰਟ ਮੰਤਰੀ ਪੰਜਾਬ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਵਿਭਾਗ ਦੇ ਨਾਲ ਨਾਲ ਹੋਰ ਵੀ ਅਧਿਕਾਰੀਆਂ ਵਲੋਂ ਵਾਰ-ਵਾਰ ਮੀਟਿੰਗਾਂ ਕੀਤੀਆਂ ਗਈਆਂ, ਪਰ ਕੋਈ ਵੀ ਮੰਗ ਦਾ ਨਿਪਟਾਰਾ ਨਹੀਂ ਕੀਤਾ ਗਿਆ। ਰੇਸ਼ਮ ਸਿੰਘ ਗਿੱਲ ਨੇ ਇਹ ਵੀ ਦੋਸ਼ ਲਾਇਆ ਕਿ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਨੂੰ ਪ੍ਰਮੋਟ ਕਰਨ ਲੱਗੀ ਹੋਈ ਹੈ ਜਦਕਿ ਸਰਕਾਰੀ ਬੱਸਾਂ ਵਿਭਾਗ ਵਿਚ ਪਾਉਣ ਤੋਂ ਕੰਨੀ ਕਤਰਾਉਂਦੀ ਆ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ