JALANDHAR WEATHER

ਬਲਾਕ ਸੰਮਤੀ ਮੈਂਬਰਾਂ ਵਲੋਂ ਹਾਜ਼ਰ ਨਾ ਹੋਣ ਕਾਰਨ ਚੇਅਰਮੈਨ ਦੀ ਹੋਣ ਵਾਲੀ ਚੋਣ ਮੀਟਿੰਗ ਕੀਤੀ ਮੁਲਤਵੀ

ਭਵਾਨੀਗੜ੍ਹ, 5 ਮਾਰਚ, (ਰਣਧੀਰ ਸਿੰਘ ਫੱਗੂਵਾਲਾ)- ਬਲਾਕ ਸੰਮਤੀ ਦੇ ਚੇਅਰਮੈਨ ਦੀ ਅੱਜ ਹੋਣ ਵਾਲੀ ਚੋਣ ਵਿਚ ਕਿਸੇ ਵੀ ਮੈਂਬਰ ਵਲੋਂ ਚੋਣ ਮੀਟਿੰਗ ਵਿਚ ਹਾਜ਼ਰ ਨਾ ਹੋਣ ਕਾਰਨ ਮਿਥਿਆ ਸਮਾਂ ਲੰਘ ਜਾਣ ’ਤੇ ਐਸ.ਡੀ.ਐਮ ਵਲੋਂ ਮੀਟਿੰਗ ਮੁਲਤਵੀ ਕਰ ਦਿੱਤੀ ਗਈ। ਇਸ ਸੰਬੰਧੀ ਅੱਜ ਸਵੇਰ ਤੋਂ ਹੀ ਸਥਾਨਕ ਬਲਾਕ ਸੰਮਤੀ ਦਫ਼ਤਰ ਵਿਖੇ ਪੁਲਿਸ ਪ੍ਰਸਾਸ਼ਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਸੰਮਤੀ ਦੇ ਦੋਵੇਂ ਗੇਟ ਬੰਦ ਕਰਕੇ ਉਨ੍ਹਾਂ ’ਤੇ ਪੁਲਿਸ ਦਾ ਪਹਿਰਾ ਲਗਾਇਆ ਹੋਇਆ ਸੀ। ਇਸ ਮੌਕੇ ’ਤੇ ਹਾਜ਼ਰ ਐਸ.ਡੀ.ਐਮ ਮਨਜੀਤ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਕੋਈ ਵੀ ਬਲਾਕ ਸੰਮਤੀ ਮੈਂਬਰ ਹਾਜ਼ਰ ਨਹੀਂ ਹੋਇਆ। ਉਨ੍ਹਾਂ ਕਰੀਬ 12 ਵਜੇ ਤੱਕ ਮੈਂਬਰਾਂ ਦੀ ਉਡੀਕ ਕਰਕੇ ਸਮਾਂ ਲੰਘ ਜਾਣ ’ਤੇ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ਵਿਚ ਦੁਬਾਰਾ ਮੀਟਿੰਗ ਰੱਖਦਿਆਂ ਹਰ ਮੈਂਬਰ ਨੂੰ ਲਿਖ਼ਤੀ ਸੱਦਾ ਦਿੱਤਾ ਜਾਵੇਗਾ ਤਾਂ ਕਿ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਹੋ ਸਕੇ। ਇਸ ਮੌਕੇ ’ਤੇ ਬੀ.ਡੀ.ਪੀ.ਓ ਗੁਰਦਰਸ਼ਨ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਆਪ ਦੇ 6, ਕਾਂਗਰਸ ਦੇ 6 ਅਤੇ 3 ਅਜ਼ਾਦ ਬਲਾਕ ਸੰਮਤੀ ਮੈਂਬਰ ਹਨ। ਇਸ ਚੋਣ ਸਮੇਂ ਚੇਅਰਮੈਨ ਬਣਾਉਣ ਸੰਬੰਧੀ ਜਿਥੇ ਆਪ ਦੇ 2 ਆਗੂਆਂ ਵਿਚਕਾਰ ਕਥਿਤ ਤੌਰ ’ਤੇ ਪੇਚ ਫਸਿਆ ਹੋਇਆ ਹੈ। ਉਥੇ ਕਾਂਗਰਸ ਦਾ ਬਰਾਬਰ ਦਾ ਧੜਾ ਹੋਣ ਕਾਰਨ ਉਨ੍ਹਾਂ ਵਲੋਂ ਵੀ ਜੋੜ-ਤੋੜ ਦੀ ਨੀਤੀ ਅਪਣਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਸ ਚੋਣ ਸੰਬੰਧੀ ਗੁਪਤ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਇਹ ਵੀ ਪਤਾ ਲੱਗਿਆ ਹੈ,ਕਿ ਜਿੱਤੇ ਬਲਾਕ ਸੰਮਤੀ ਮੈਂਬਰ ਚੇਅਰਮੈਨ ਬਣਾਉਣ ਲਈ ਨਿੱਜੀ ਲਾਹਾ ਲੈਣ ਦੇ ਵੀ ਰੌਅ ਵਿਚ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ