JALANDHAR WEATHER

ਕੌਮੀ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 5 ਮਾਰਚ (ਜਸਵੰਤ ਸਿੰਘ ਜੱਸ)- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਰਤ ਸਰਕਾਰ ਵਲੋਂ ਸਰਦਾਰ ਗਿੱਲ ਨੂੰ ਉਕਤ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਦਰਸ਼ਨ ਕਰਨ ਉਪਰੰਤ ਉਨਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਮਨਜੀਤ ਸਿੰਘ ਮੰਨਾ ਤੇ ਅਜੇਬੀਰਪਾਲ ਸਿੰਘ ਰੰਧਾਵਾ ਸਮੇਤ ਹੋਰ ਭਾਜਪਾ ਆਗੂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ