JALANDHAR WEATHER

ਸ੍ਰੀ ਚੋਲਾ ਸਾਹਿਬ ਦਾ ਮੇਲਾ ਵੇਖਣ ਆਏ ਨੌਜਵਾਨਾਂ ਦਾ ਟਰੈਕਟਰ ਹਾਦਸਾਗ੍ਰਸਤ, ਇਕ ਦੀ ਮੌਤ

ਡੇਰਾ ਬਾਬਾ ਨਾਨਕ, 5 ਮਾਰਚ (ਹੀਰਾ ਸਿੰਘ ਮਾਂਗਟ)- ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਬੀਤੀ ਰਾਤ ਸ੍ਰੀ ਚੋਲਾ ਸਾਹਿਬ ਦਾ ਮੇਲਾ ਵੇਖਣ ਆਏ ਨੌਜਵਾਨਾਂ ਦਾ ਟਰੈਕਟਰ ਦਰੱਖਤ ਨਾਲ ਵੱਜਣ ਕਰਕੇ ਇਕ ਨੌਜਵਾਨ ਦੀ ਮੌਤ ਤੇ ਦੋ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਦੇ ਕਈ ਟੁਕੜੇ ਹੋ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ. ਐਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਨੂੰ ਸਥਾਨਕ ਲੋਕਾਂ ਵਲੋਂ ਇਲਾਜ ਲਈ ਅੰਮ੍ਰਿਤਸਰ ਭੇਜ ਦਿੱਤਾ ਗਿਆ ਸੀ, ਜਿਸ ਕਰਕੇ ਅਜੇ ਉਸ ਦੀ ਪਹਿਚਾਣ ਨਹੀਂ ਹੋ ਸਕੀ ਜਦਕਿ ਉਸ ਦੇ ਜ਼ਖ਼ਮੀ ਸਾਥੀਆਂ ਨੂੰ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਲਿਆਂਦਾ, ਜਿਥੇ ਡਾਕਟਰਾਂ ਵਲੋਂ ਗੰਭੀਰ ਹਾਲਤ ਨੂੰ ਵੇਖਦਿਆਂ ਹੋਇਆਂ ਗੁਰਦਾਸਪੁਰ ਲਈ ਰੈਫਰ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਖਮੀਆਂ ਵਿਚੋਂ ਇਕ ਦਾ ਨਾਂਅ ਜਸ਼ਨ ਪੁੱਤਰ ਗੁਰਦੇਵ ਸਿੰਘ ਦੱਸਿਆ ਜਾ ਰਿਹਾ ਹੈ ਤੇ ਜਿਸ ਵਲੋਂ ਇਹ ਨੌਜਵਾਨ ਪਿੰਡ ਜਹਾਂਗੀਰ ਨੇੜੇ ਜੰਡਿਆਲਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ