ਪੰਚਾਇਤ ਸੰਮਤੀ ਸੁਨਾਮ ਦੀ ਪ੍ਰਦੀਪ ਕੌਰ ਸਰਬਸੰਮਤੀ ਨਾਲ ਬਣੀ ਚੇਅਰਪਰਸਨ
ਸੁਨਾਮ ਊਧਮ ਸਿੰਘ ਵਾਲਾ, 5 ਮਾਰਚ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਊਧਮ ਸਿੰਘ ਵਾਲਾ-1 ਦੇ ਨਵੇਂ ਚੁਣੇ ਗਏ ਪੰਚਾਇਤ ਸੰਮਤੀ ਮੈਂਬਰਾਂ ਦੀ ਮੀਟਿੰਗ ਪ੍ਰੀਜ਼ਾਈਡਿੰਗ ਅਫਸਰ/ਉਪ ਮੰਡਲ ਮੈਜਿਸਟ੍ਰੇਟ ਸੁਨਾਮ ਊਧਮ ਸਿੰਘ ਵਾਲਾ ਗਗਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੇ ਦਫਤਰ ਵਿਖੇ ਹੋਈ। ਜਿਸ ਵਿਚ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਦੀ ਚੋਣ ਕੀਤੀ ਗਈ।
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਜ਼ੋਨ ਨੰਬਰ-4 ਬਿਗੜਵਾਲ ਤੋਂ ਆਮ ਆਦਮੀ ਪਾਰਟੀ ਦੀ ਜੇਤੂ ਰਹੀ ਉਮੀਦਵਾਰ ਪ੍ਰਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ ਬਿਗੜਵਾਲ ਨੂੰ ਚੇਅਰਪਰਸਨ ਜਦੋਂਕਿ ਜ਼ੋਨ ਨੰਬਰ-3 ਲਖਮੀਰਵਾਲਾ ਤੋਂ ਆਪ ਦੇ ਹੀ ਜੇਤੂ ਉਮੀਦਵਾਰ ਸੰਦੀਪ ਸਿੰਘ ਸੋਨੀ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵ-ਨਿਯੁਕਤ ਚੇਅਰਪਰਸਨ ਪ੍ਰਦੀਪ ਕੌਰ ਅਤੇ ਵਾਈਸ ਚੇਅਰਮੈਨ ਸੰਦੀਪ ਸਿੰਘ ਸੋਨੀ ਨੂੰ ਵਧਾਈ ਦਿੰਦਿਆਂ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨਵੇਂ ਚੁਣੇ ਗਏ ਪੰਚਾਇਤ ਸੰਮਤੀ ਦੇ ਚੇਅਰਪਰਸਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਨੂੰ ਹਲਕੇ ਦੇ ਬਹੁਪੱਖੀ ਵਿਕਾਸ ਲਈ ਸਿਰਤੋੜ ਯਤਨ ਕਰਨ ਲਈ ਕਿਹਾ। ਜਿਸ 'ਤੇ ਚੇਅਰਪਰਸਨ,ਵਾਈਸ ਚੇਅਰਮੈਨ ਅਤੇ ਮੈਂਬਰਾਂ ਵਲੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਵਿਸ਼ਵਾਸ ਦਿਵਾਇਆ ਗਿਆ। ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸੁਨਾਮ ਊਧਮ ਸਿੰਘ ਵਾਲਾ ਹਰਦੀਪ ਸਿੰਘ ਜੋਸ਼ੀ, ਰਾਮ ਸਿੰਘ ਚੱਠਾ, ਡਾ. ਗੁਰਪ੍ਰੀਤ ਸਿੰਘ ਬਿਗੜਵਾਲ, ਹਰਵੀਰ ਸਿੰਘ ਪੰਚਾਇਤ ਸਕੱਤਰ ਅਤੇ ਮਨਦੀਪ ਕੌਰ ਆਦਿ ਮੌਜੂਦ ਸਨ।
;
;
;
;
;
;
;
;