ਦੁਨੀਆ ਵਿੱਚ ਅਮਨ-ਸ਼ਾਂਤੀ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ‘ਤੇ ਚੱਲਣ ਦੀ ਲੋੜ: ਸੰਤ ਸੀਚੇਵਾਲ
ਸ਼ੁਲਤਨਾਪੁਰ ਲੋਧੀ, 02 ਮਾਰਚ (ਥਿੰਦ) -ਵਿਸ਼ਵ ਵਿੱਚ ਅਮਨ-ਸ਼ਾਂਤੀ ਸਿਰਫ ਗੁਰੂ ਨਾਨਕ ਦੇਵ ਜੀ ਦੇ ਫਸਲਫੇ ਅਤੇ ਸਰਬੱਤ ਦੇ ਭਲੇ ਦੇ ਸਿਧਾਂਤ ‘ਤੇ ਅਮਲ ਕਰਨ ਨਾਲ ਹੀ ਸੰਭਵ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਿਲੀਪਾਈਨ ਦੇ ਦੌਰੇ ‘ਤੇ ਗਏ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉੱਥੇ ਹੋਏ ਦੋ ਵੱਖ-ਵੱਖ ਧਾਰਮਿਕ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧ ਰਹੇ ਟਕਰਾਅ ‘ਤੇ ਜਿੱਥੇ ਡੂੰਘੀ ਚਿੰਤਾ ਪ੍ਰਗਟਾਈ, ਉੱਥੇ ਉਨ੍ਹਾਂ ਉਨ੍ਹਾਂ ਅਮਰੀਕਾ-ਇਜ਼ਰਾਈਲ ਵਲੋਂ ਕੀਤੇ ਗਏ ਸਾਂਝੇ ਹਮਲਿਆਂ ਦੌਰਾਨ ਈਰਾਨ ਦੇ ਸੁਪਰੀਮ ਲੀਡਰ ਅਇਤੁੱਲਾ ਅਲੀ ਖਮੇਨੇਈ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਕਿਹਾ ਕਿ ਜੰਗਾਂ ਦੇ ਵੀ ਕੁਝ ਨਿਯਮ ਅਤੇ ਮਰਿਆਦਾਵਾਂ ਹੁੰਦੀਆਂ ਹਨ, ਪਰ ਨਿਰਦੋਸ਼ਾਂ, ਸਕੂਲੀ ਵਿਦਿਆਰਥਣਾਂ ਅਤੇ ਪਰਿਵਾਰਕ ਮੈਂਬਰਾਂ ਦੀ ਮੌਤ ਮਨੁੱਖਤਾ ਲਈ ਬਹੁਤ ਹੀ ਪੀੜਾਦਾਇਕ ਅਤੇ ਚਿੰਤਾਜਨਕ ਹੈ। ਏਕ ਓਂਕਾਰ ਇੰਡੀਅਨ ਨਿਰਮਲ ਸਿੱਖ ਟੈਂਪਲ ਪਨਕੀ ਅਤੇ ਦਸਮੇਸ਼ ਗੁਰਸਿੱਖ ਟੈਂਪਲ ਮਾਰੀਓ ਬੁਲਾਕਾਨ ਵਿਚ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਸਿੱਖ ਕੌਮ ਦੁਨੀਆਂ ਦੀ ਇਕੱਲੀ ਐਸੀ ਕੌਮ ਹੈ, ਜੋ ਹਰ ਰੋਜ਼ ਸਵੇਰ-ਸ਼ਾਮ ਦੀ ਅਰਦਾਸ ’ਚ ਪੂਰੀ ਮਨੁੱਖਤਾ ਲਈ “ਸਰਬੱਤ ਦਾ ਭਲਾ” ਮੰਗਦੀ ਹੈ। ਫਿਲੀਪਾਈਨ ’ਚ ਵੱਸਦੇ ਪੰਜਾਬੀ ਭਾਈਚਾਰੇ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਵਿਦੇਸ਼ਾਂ ’ਚ ਰਹਿੰਦੇ ਹੋਏ ਵੀ ਆਪਣੀ ਮਾਂ-ਬੋਲੀ, ਸੱਭਿਆਚਾਰ ਅਤੇ ਮਿੱਟੀ ਨਾਲ ਡੂੰਘਾ ਨਾਤਾ ਬਣਾਈ ਰੱਖਦੇ ਹਨ। ਉਨ੍ਹਾਂ ਆਪਣੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਅਤੇ ਰਿਵਾਇਤਾਂ ਨਾਲ ਜੋੜ ਕੇ ਰੱਖਿਆ ਹੋਇਆ ਹੈ, ਜੋ ਕਾਬਿਲ-ਏ-ਤਾਰੀਫ ਹੈ। ਸੰਤ ਸੀਚੇਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ-ਆਪਣੇ ਪਿੰਡ ਗੋਦ ਲੈ ਕੇ ਉਨ੍ਹਾਂ ਦੇ ਸਰਵੱਪਖੀ ਵਿਕਾਸ ’ਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਹਰਿਆ-ਭਰਿਆ ਬਣਾਉਣ, ਗੰਦੇ ਪਾਣੀ ਦੀ ਮੁੜ ਵਰਤੋਂ ਲਈ “ਸੀਚੇਵਾਲ ਮਾਡਲ” ਤਹਿਤ ਮੁਫ਼ਤ ਤਕਨੀਕੀ ਸਲਾਹ ਦਿੱਤੀ ਜਾਂਦੀ ਹੈ।
;
;
;
;
;
;
;