JALANDHAR WEATHER

ਜਦ ਵਿਧਾਨ ਸਭਾ ਹੀ ਸੁਰੱਖਿਅਤ ਨਹੀਂ ਤਾਂ ਆਮ ਵਿਅਕਤੀ ਕਿਵੇਂ ਸੁਰੱਖਿਅਤ ਹੋ ਸਕਦਾ ਹੈ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 6 ਮਾਰਚ - ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਵਿਧਾਨ ਸਭਾ ਦੇ ਬਾਹਰ ਬੈਂਡ ਬਾਜਿਆਂ ਨਾਲ ਕੀਤੇ ਗਏ ਪ੍ਰਦਰਸ਼ਨ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇ ਤੁਸੀਂ ਬੈਂਡ ਵਜਾਉਣਾ ਚਾਹੁੰਦੇ ਹੋ, ਤਾਂ ਮੁੱਖ ਮੰਤਰੀ ਦੇ ਘਰ ਦੇ ਬਾਹਰ ਕਰੋ। ਉਹ ਇਕ ਮਹੀਨੇ ਤੋਂ ਘਰ ਬੈਠੇ ਹਨ। ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਕਿ ਪੰਜਾਬ ਪਹਿਲਾਂ ਹੀ ਆਮ ਲੋਕਾਂ ਲਈ ਅਸੁਰੱਖਿਅਤ ਬਣਾ ਦਿੱਤਾ ਗਿਆ ਹੈ। ਹੁਣ ਲੋਕਤੰਤਰ ਦਾ ਮੰਦਰ, ਵਿਧਾਨ ਸਭਾ ਵੀ ਸੁਰੱਖਿਅਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਅਣ-ਪਛਾਤੇ ਵਿਅਕਤੀਆਂ ਨੂੰ ਬਿਨਾਂ ਪਾਸਾਂ ਅਤੇ ਕਿਸੇ ਵੀ ਸਥਾਪਿਤ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ, ਅਣ-ਅਧਿਕਾਰਤ ਉਪਕਰਣ ਲੈ ਕੇ ਵਿਧਾਨ ਸਭਾ ਵਿਚ ਦਾਖਲ ਹੋਣ ਦੇਣਾ ਇਕ ਗੰਭੀਰ ਸੁਰੱਖਿਆ ਗਲਤੀ ਹੈ। ਇਹ ਲਾਪਰਵਾਹੀ ਦਰਸਾਉਂਦੀ ਹੈ ਕਿ 'ਆਪ' ਸਰਕਾਰ ਕਾਨੂੰਨ ਵਿਵਸਥਾ 'ਤੇ ਆਪਣੀ ਪੂਰੀ ਅਸਫਲਤਾ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਵਿਧਾਨ ਸਭਾ ਵਰਗੀ ਜਗ੍ਹਾ ਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਜਾਂਦਾ ਹੈ, ਤਾਂ ਅਸੀਂ ਆਮ ਪੰਜਾਬੀਆਂ ਦੀ ਸੁਰੱਖਿਆ ਦੀ ਉਮੀਦ ਕਿਵੇਂ ਕਰ ਸਕਦੇ ਹਾਂ?

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ