JALANDHAR WEATHER

ਕਾਂਗਰਸ ਨੇ ਭਗਵੰਤ ਮਾਨ ਸਰਕਾਰ ਦੀ ਅਸਫ਼ਲਤਾ ਦੇ ਵਿਰੋਧ ’ਚ ਕੀਤਾ ਬਾਈਕਾਟ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 6 ਮਾਰਚ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਕਾਂਗਰਸ ਨੇ ਭਗਵੰਤ ਮਾਨ ਸਰਕਾਰ ਦੀ ਅਸਫ਼ਲਤਾ ਦੇ ਵਿਰੋਧ ਵਿਚ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕੀਤਾ ਅਤੇ ਹੈਰਾਨੀ ਦੀ ਗੱਲ ਹੈ ਕਿ 'ਆਪ' ਮੰਤਰੀ ਅਮਨ ਅਰੋੜਾ ਅਤੇ ਹਰਪਾਲ ਚੀਮਾ ਭਾਸ਼ਣ ਵਿਚ ਸ਼ਾਮਿਲ ਹੋਣ ਦੀ ਬਜਾਏ ਵਾਕਆਊਟ ਕਰਕੇ ਪ੍ਰੈਸ ਨੂੰ ਸੰਬੋਧਨ ਕਰਨ ਲਈ ਬਾਹਰ ਆ ਗਏ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਵਿਧਾਨ ਸਭਾ ਇਤਿਹਾਸ ਵਿਚ ਪਹਿਲੀ ਵਾਰ, ਮੌਜੂਦਾ ਮੰਤਰੀਆਂ ਨੇ ਰਾਜਪਾਲ ਦੇ ਭਾਸ਼ਣ ਨੂੰ ਤਿਆਗ ਦਿੱਤਾ। ਅਜਿਹਾ ਕਰਕੇ ਉਨ੍ਹਾਂ ਨੇ ਖੁਦ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ ਅਤੇ ਆਪਣੀ ਹੀ ਸਰਕਾਰ ਦੇ ਖੋਖਲੇਪਣ ਨੂੰ ਉਜਾਗਰ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ