JALANDHAR WEATHER

ਪੰਜਾਬ ਕਾਂਗਰਸ ਦਾ ਸੂਬਾ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 6 ਮਾਰਚ - ਪੰਜਾਬ ਕਾਂਗਰਸ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਵਿਰੁੱਧ ਪ੍ਰਦਰਸ਼ਨ ਕਰ ਰਹੀ ਹੈ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਨ ਵਾਲੀ ਸਰਕਾਰ ਹੁਣ ਉਨ੍ਹਾਂ ਨੂੰ ਪੂਰਾ ਕਰਨ ਦਾ ਸਮਾਂ ਆਉਣ 'ਤੇ ਬਿਆਨਬਾਜ਼ੀ ਦਾ ਸਹਾਰਾ ਲੈ ਰਹੀ ਹੈ।

ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਮਿਲਣੇ ਚਾਹੀਦੇ ਸਨ, ਇਹ ਕਿੱਥੇ ਗਿਆ? ਉਨ੍ਹਾਂ ਨੇ 5 ਮਿੰਟਾਂ ਵਿਚ ਫਸਲਾਂ 'ਤੇ ਐਮ.ਐਸ.ਪੀ. ਦੇਣ ਦਾ ਵਾਅਦਾ ਕੀਤਾ ਸੀ, ਇਹ ਕਿੱਥੇ ਗਿਆ?

ਆਪ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉਤਰ ਰਹੀ ਹੈ। ਪੰਜਾਬ ਵਿਚ ਰੋਜ਼ਾਨਾ ਕਤਲ ਹੋ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਨਸ਼ਿਆਂ ਵੱਲ ਮੁੜ ਰਹੀ ਹੈ। ਪੰਜਾਬ ਸਰਕਾਰ ਕੀ ਕਰ ਰਹੀ ਹੈ? ਗੈਂਗਸਟਰਵਾਦ ਵਧ ਰਿਹਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ