ਪੰਜਾਬ ਦੇ ਲੋਕ 2027 ਦੀਆਂ ਚੋਣਾਂ ਵਿਚ ਕਾਂਗਰਸ ਨੂੰ ਦੇਣਗੇ ਢੁਕਵਾਂ ਜਵਾਬ- ਅਮਨ ਅਰੋੜਾ
ਚੰਡੀਗੜ੍ਹ, 6 ਮਾਰਚ - ਪੰਜਾਬ 'ਆਪ' ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸ ਦੇ ਪ੍ਰਦਰਸ਼ਨ ’ਤੇ ਕਿਹਾ ਕਿ ਇਹ ਕਾਂਗਰਸ ਲਈ ਸ਼ਰਮ ਦੀ ਗੱਲ ਹੈ... ਬਜਟ ਦੇ ਪਹਿਲੇ ਦਿਨ ਰਾਜਪਾਲ ਭਾਸ਼ਣ ਦਿੰਦੇ ਹਨ ਅਤੇ ਪਿਛਲੇ 4 ਸਾਲਾਂ ਵਿਚ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਅਗਲੇ ਸਾਲ ਵਿਚ ਸਰਕਾਰ ਦੀਆਂ ਕੀ ਯੋਜਨਾਵਾਂ ਹਨ, ਬਾਰੇ ਗੱਲ ਕਰਦੇ ਹਨ। ਕਾਂਗਰਸ ਨੇ ਉਨ੍ਹਾਂ ਦੇ ਭਾਸ਼ਣ ਨੂੰ ਸੁਣੇ ਬਿਨ੍ਹਾਂ ਹੀ ਸੈਸ਼ਨ ਵਿਚ ਹੰਗਾਮਾ ਸ਼ੁਰੂ ਕਰ ਦਿੱਤਾ। ਪੰਜਾਬ ਦੇ ਲੋਕ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਢੁਕਵਾਂ ਜਵਾਬ ਦੇਣਗੇ।
;
;
;
;
;
;
;
;