JALANDHAR WEATHER

ਪ੍ਰਾਈਵੇਟ ਬੱਸ ਪਲਟਣ ਨਾਲ 5 ਲੋਕਾਂ ਦੀ ਮੌਤ, 20 ਜ਼ਖਮੀ

 ਰਾਏਪੁਰ, 6 ਮਾਰਚ (ਪੀ.ਟੀ.ਆਈ.)-ਛੱਤੀਸਗੜ੍ਹ ਦੇ ਜਸ਼ਪੁਰ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਇਕ ਨਿੱਜੀ ਬੱਸ ਦੇ ਪਲਟਣ ਨਾਲ 5 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। ਜਸ਼ਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਲਾਲ ਉਮੇਦ ਸਿੰਘ ਨੇ ਦੱਸਿਆ ਕਿ ਝਾਰਖੰਡ ਦੇ ਕੁਰਦੇਗ ਤੋਂ ਆਈ ਬੱਸ ਛੱਤੀਸਗੜ੍ਹ ਦੇ ਕੁੰਕੁਰੀ ਸ਼ਹਿਰ ਵੱਲ ਜਾ ਰਹੀ ਸੀ ਕਿ ਟੱਪਕਾਰਾ ਥਾਣਾ ਖੇਤਰ ਦੇ ਗੋਦਾਮਬਾ ਪਿੰਡ ਨੇੜੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਗੱਡੀ ਪਲਟ ਗਈ।

ਅਧਿਕਾਰੀ ਨੇ ਅੱਗੇ ਕਿਹਾ ਕਿ 5 ਯਾਤਰੀਆਂ ਦੀ ਮੌਤ ਹੋ ਗਈ ਹੈ, ਜਦੋਂਕਿ ਲਗਭਗ 20 ਹੋਰ ਜ਼ਖਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ  ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਜਾਂਚ ਜਾਰੀ ਹੈ, ਅਤੇ ਹੋਰ ਵੇਰਵਿਆਂ ਦੀ ਉਡੀਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ