ਰੈਪਰ ਤੇ ਗਾਇਕ ਬਾਦਸ਼ਾਹ ਖਿਲਾਫ ਪਰਚਾ ਦਰਜ
ਚੰਡੀਗੜ੍ਹ, 6 ਮਾਰਚ- ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ ਸੈਕਟਰ 20 ਵਿਚ ਬਾਦਸ਼ਾਹ ਖਿਲਾਫ ਮਾਮਲਾ ਦਰਜ ਹੋਇਆ ਹੈ। ਇਹ ਮਾਮਲਾ ਉਨ੍ਹਾਂ ਵਲੋਂ ਹਰਿਆਣਵੀ ਗਾਣੇ ਟਟੀਹਰੀ ਨੂੰ ਲੈ ਕੇੇ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਸ਼ੂਟ ਕੀਤੇ ਗਏ ਮਸ਼ਹੂਰ ਗਾਇਕ ਅਤੇ ਰੈਪਰ ਬਾਦਸ਼ਾਹ ਦੇ ਗੀਤ ‘ਟਟੀਰੀ’ ਨੂੰ ਲੈ ਕੇ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ। ਹਰਿਆਣਾ ਰਾਜ ਮਹਿਲਾ ਆਯੋਗ ਨੇ ਇਸ ਮਾਮਲੇ ਵਿਚ ਗਾਇਕ ਬਾਦਸ਼ਾਹ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਹੈ। ਨੋਟਿਸ ਵਿਚ ਕਿਹਾ ਗਿਆ ਹੈ ਕਿ ਗੀਤ ਵਿਚ ਹਰਿਆਣਾ ਦੀਆਂ ਧੀਆਂ ਬਾਰੇ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਸੰਬੰਧੀ ਸਪੱਸ਼ਟੀਕਰਨ ਦੇਣ ਲਈ ਬਾਦਸ਼ਾਹ ਨੂੰ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸੇ ਮਾਮਲੇ ਨੂੰ ਲੈ ਕੇ ਪੰਚਕੂਲਾ ਦੇ ਸੈਕਟਰ-20 ਥਾਣੇ ਵਿਚ ਵੀ ਕੇਸ ਦਰਜ ਕੀਤਾ ਗਿਆ ਹੈ। ਸਮਾਜਸੇਵੀ ਅਭੈ ਚੌਧਰੀ ਵਲੋਂ ਇਸ ਗੀਤ ਖ਼ਿਲਾਫ਼ ਇਤਰਾਜ਼ ਜਤਾਉਂਦੇ ਹੋਏ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਧਰ, ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਪ੍ਰਧਾਨ ਵਲੋਂ ਵੀ ਇਸ ਮਾਮਲੇ ਵਿਚ ਪਹਿਲਾਂ ਹੀ ਨੋਟਿਸ ਲਿਆ ਗਿਆ ਸੀ। ਹੁਣ ਆਯੋਗ ਵਲੋਂ ਜਾਰੀ ਕੀਤੇ ਸੰਮਨ ਤੋਂ ਬਾਅਦ ਇਹ ਮਾਮਲਾ ਹੋਰ ਗਰਮਾ ਗਿਆ ਹੈ। ਮਹਿਲਾ ਕਮਿਸ਼ਨ ਦੇ ਸੰਮਨ ਅਨੁਸਾਰ ਮਾਮਲੇ ਦੀ ਸੁਣਵਾਈ 13 ਮਾਰਚ ਨੂੰ ਸਵੇਰੇ 11.30 ਵਜੇ ਰੇਨੂ ਭਾਟੀਆ ਪ੍ਰਧਾਨ ਮਹਿਲਾ ਹਰਿਆਣਾ ਮਹਿਲਾ ਕਮਿਸ਼ਨ ਦੀ ਪ੍ਰਧਾਨਗੀ ਹੇਠ ਕਾਨਫਰੰਸ ਹਾਲ ਡੀਸੀ ਦਫਤਰ ਜ਼ਿਲ੍ਹਾ ਪਾਣੀਪਤ ਵਿਖੇ ਹੋਵੇਗੀ।
;
;
;
;
;
;
;
;