JALANDHAR WEATHER

ਭੇਦਭਰੇ ਹਾਲਾਤ ’ਚ ਨੌਜਵਾਨ ਦੀ ਮੌਤ

ਕਪੂਰਥਲਾ, 6 ਮਾਰਚ (ਅਮਨਜੋਤ ਸਿੰਘ ਵਾਲੀਆ)- ਧੱਕਾ ਕਾਲੋਨੀ ਵਿਖੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ. ਐਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧੱਕਾ ਕਾਲੋਨੀ ’ਚ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ’ਚ ਡਿੱਗਾ ਪਿਆ ਹੈ। ਜਿਸ 'ਤੇ ਉਹ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਜਾਂਚ ਕਰਨ 'ਤੇ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਪੁੱਛਗਿੱਛ ਕਰਨ 'ਤੇ ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨ ਸਿੰਘ ਪੁੱਤਰ ਜੱਜ ਸਿੰਘ ਵਾਸੀ ਮਹਿਤਾਬਗੜ੍ਹ ਵਜੋਂ ਹੋਈ ਹੈ। ਜਿਸਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ’ਚ ਰੱਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ