ਘਰੇਲੂ ਝਗੜੇ ’ਚ ਘਰ 'ਤੇ ਹਮਲਾ ਕਰਕੇ ਦਿਨ-ਦਿਹਾੜੇ ਇਕ ਵਿਅਕਤੀ ਦਾ ਕਤਲ
ਜਗਦੇਵ ਕਲਾਂ (ਅੰਮ੍ਰਿਤਸਰ), 6 ਮਾਰਚ (ਸ਼ਰਨਜੀਤ ਸਿੰਘ ਗਿੱਲ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਜਗਦੇਵ ਕਲਾਂ ਵਿਖੇ ਘਰੇਲੂ ਝਗੜੇ ਦੇ ਮਾਮਲੇ ਨੂੰ ਲੈ ਕੇ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਘਰ 'ਤੇ ਹਮਲਾ ਕਰਕੇ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸੰਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜਗਦੇਵ ਕਲਾਂ ਦੇ ਵਸਨੀਕ ਜਗਜੀਤ ਸਿੰਘ ਦੇ ਘਰ 'ਤੇ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਲਿਜਾਂਦਿਆਂ ਉਸਦੀ ਰਸਤੇ ’ਚ ਹੀ ਮੌਤ ਹੋ ਗਈ। ਇਸ ਸੰਬੰਧੀ ਥਾਣਾ ਰਾਜਾਸਾਂਸੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਆਰੰਭ ਕਰ ਦਿੱਤੀ ਹੈ।
;
;
;
;
;
;
;
;