ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰਧਿਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਯੁਕਰੇਨ ਸਰਹੱਦ ਤੋਂ ਗ੍ਰਿਫ਼ਤਾਰ- ਸੂਤਰ
ਨਵੀਂ ਦਿੱਲੀ, 7 ਮਾਰਚ - ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀ ਗੈਂਗ ਨਾਲ ਸੰਬੰਧਿਤ ਇਕ ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਪੰਜਾਬ ਪੁਲਿਸ ਦੇ ਰੈੱਡ ਕਾਰਨਰ ਨੋਟਿਸ ਦੇ ਆਧਾਰ 'ਤੇ ਯੂਕਰੇਨ ਸਰਹੱਦ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਪੰਜਾਬ ਵਿਚ ਕਈ ਵੱਡੇ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਸੀ। ਉਹ ਲੰਬੇ ਸਮੇਂ ਤੋਂ ਫਰਾਰ ਸੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ। ਰੈੱਡ ਕਾਰਨਰ ਨੋਟਿਸ ਜਾਰੀ ਹੋਣ ਤੋਂ ਬਾਅਦ ਉਸ ਨੂੰ ਯੂਕਰੇਨ ਸਰਹੱਦ 'ਤੇ ਹਿਰਾਸਤ ਵਿਚ ਲੈ ਲਿਆ ਗਿਆ।
ਕਾਨੂੰਨੀ ਪ੍ਰਕਿਰਿਆਵਾਂ ਹੁਣ ਪੂਰੀਆਂ ਹੋ ਰਹੀਆਂ ਹਨ ਅਤੇ ਉਸਨੂੰ ਭਾਰਤ ਵਾਪਸ ਲਿਆਉਣ ਲਈ ਕਾਰਵਾਈ ਕੀਤੀ ਜਾ ਸਕਦੀ ਹੈ।
;
;
;
;
;
;