JALANDHAR WEATHER

ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਚੰਡੀਗੜ੍ਹ, 8 ਮਾਰਚ (ਕਪਿਲ ਵਧਵਾ)- ਪੰਜਾਬ ਵਿਧਾਨ ਸਭਾ ਵਿਚ ਅੱਜ ਬਜਟ ਪੇਸ਼ ਹੋਣ ਤੋਂ ਠੀਕ ਪਹਿਲਾਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕੁਝ ਸਮਾਜ ਵਿਰੋਧੀ ਤੱਤਾਂ ਵਲੋਂ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿਚ ਆ ਗਈਆਂ ਅਤੇ ਪੁਲਿਸ ਵਲੋਂ ਵਿਧਾਨ ਸਭਾ ਪਰਿਸਰ ਵਿਚ ਸਖ਼ਤ ਤਲਾਸ਼ੀ ਅਭਿਆਨ ਚਲਾਇਆ ਗਿਆ। ਬੰਬ ਸਕੁਐਡ ਅਤੇ ਹੋਰ ਸੁਰੱਖਿਆ ਦਲਾਂ ਵਲੋਂ ਪੂਰੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸ਼ੁਰੂਆਤੀ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਇਸਦੇ ਬਾਵਜੂਦ ਸੁਰੱਖਿਆ ਦੇ ਮੱਦੇਨਜ਼ਰ ਵਿਧਾਨ ਸਭਾ ਅਤੇ ਆਲੇ ਦੁਆਲੇ ਦੇ ਇਲਾਕੇ ਵਿਚ ਚੌਕਸੀ ਵਧਾ ਦਿੱਤੀ ਗਈ ਹੈ।

ਸੁਰੱਖਿਆ ਏਜੰਸੀਆਂ ਵਲੋਂ ਧਮਕੀ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਜਾਰੀ ਹੈ। ਬਜਟ ਸੈਸ਼ਨ ਨੂੰ ਧਿਆਨ ਵਿਚ ਰੱਖਦਿਆਂ ਸੁਰੱਖਿਆ ਪ੍ਰਬੰਧ ਹੋਰ ਕੜੇ ਕਰ ਦਿੱਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ