JALANDHAR WEATHER

ਬਜਟ ’ਚ ਸਿੱਖਿਆ ਖ਼ੇਤਰ ਲਈ ਵਿਸ਼ੇਸ਼ ਪ੍ਰਬੰਧ- ਵਿੱਤ ਮੰਤਰੀ

ਚੰਡੀਗੜ੍ਹ, 8 ਮਾਰਚ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ਪੇਸ਼ ਕਰਦੇ ਸਮੇਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਬਜਟ ਵਿਚ ਸਿੱਖਿਆ ਖੇਤਰ ਲਈ ਕਾਫ਼ੀ ਪ੍ਰਬੰਧ ਕੀਤੇ ਹਨ। ਸਕੂਲ ਸਿੱਖਿਆ ਲਈ ₹19,279 ਕਰੋੜ ਦਾ ਬਜਟ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 7% ਵੱਧ ਹੈ।

ਕਲਾਸਰੂਮ ਸਿੱਖਿਆ ਦੇ ਨਤੀਜਿਆਂ ਵਿਚ ਪੰਜਾਬ ਦੇਸ਼ ਭਰ ਵਿਚ ਪਹਿਲੇ ਸਥਾਨ 'ਤੇ ਹੈ ਤੇ ਕੇਰਲਾ ਵਰਗੇ ਰਾਜਾਂ ਨੂੰ ਵੀ ਪਛਾੜ ਦਿੱਤਾ ਹੈ। ਸਿੱਖਿਆ ਇਨਕਲਾਬ 2.0 ਦੇ ਤਹਿਤ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਅਗਲੇ ਛੇ ਸਾਲਾਂ ਵਿਚ ₹3,500 ਕਰੋੜ ਖਰਚ ਕੀਤੇ ਜਾਣਗੇ। ਸ੍ਰੀ ਆਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਇਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ