JALANDHAR WEATHER

ਜਿੰਨੀਆਂ ਗਾਰੰਟੀਆਂ ਦੇ ਕੇ ਸੱਤਾ ਵਿਚ ਆਏ ਸੀ, ਅੱਜ ਸਾਰੀਆਂ ਪੂਰੀਆਂ ਹੋ ਗਈਆਂ ਹਨ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 8 ਮਾਰਚ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਐਲਾਨ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਵਿਚ ਕੁਝ ਵੱਡੀਆਂ ਗਾਰੰਟੀਆਂ ਦਿੱਤੀਆਂ ਸਨ ਤੇ ਅੱਜ ਸਰਕਾਰ ਦੇ 4 ਸਾਲ ਪੂਰੇ ਹੋਣ ਤੋਂ ਪਹਿਲਾਂ ਹੀ 5ਵੀਂ ਗਾਰੰਟੀ ਵੀ ਪੂਰੀ ਕਰ ਦਿੱਤੀ ਗਈ ਹੈ। ਗਾਰੰਟੀਆਂ ਪੂਰਾ ਕਰਨ ਵਾਲਾ ਬਜਟ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੰਨੀਆਂ ਗਾਰੰਟੀਆਂ ਦੇ ਕੇ ਅਸੀਂ ਸੱਤਾ ਵਿਚ ਆਏ ਸੀ, ਅੱਜ ਉਹ ਸਾਰੀਆਂ ਗਾਰੰਟੀਆਂ ਪੂਰੀਆਂ ਹੋ ਗਈਆਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ