ਭੇਦਭਰੀ ਹਾਲਤ ਵਿਚ ਭੈਣ–ਭਰਾ ਦੀ ਮੌਤ
ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ) — ਤਰਨ ਤਾਰਨ ਦੇ ਰਹਿਣ ਵਾਲੇ ਭੈਣ–ਭਰਾ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਾਤ ਦੇ ਸਮੇਂ ਉਨ੍ਹਾਂ ਨੇ ਤਰਨ ਤਾਰਨ ਵਿਖੇ ਇਕ ਰੇਹੜੀ ਤੋਂ ਮੋਮੋਜ਼ ਅਤੇ ਚਾਂਪਾਂ ਲਈਆਂ ਸਨ ਅਤੇ ਇਹ ਚਾਂਪਾਂ ਖਾਣ ਨਾਲ ਦੋਵਾਂ ਬੱਚਿਆਂ ਦੀ ਹਾਲਤ ਵਿਗੜ ਗਈ ਅਤੇ ਸਵੇਰ ਦੇ ਸਮੇਂ ਉਨ੍ਹਾਂ ਦੀ ਮੌਤ ਹੋ ਗਈ। ਇਸ ਸੰਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇਣ ਤੋਂ ਬਾਅਦ ਪੁਲਿਸ ਨੇ ਮੋਮੋਜ਼ ਅਤੇ ਚਾਂਪਾਂ ਲਗਾਉਣ ਵਾਲੇ ਰੇਹੜੀ ਵਾਲੇ ਨੂੰ ਹਿਰਾਸਤ ਵਿਚ ਲੈ ਕੇ ਦੋਨਾਂ ਬੱਚਿਆਂ ਦਾ ਸਿਵਲ ਹਸਪਤਾਲ ਤਰਨ ਤਾਰਨ ਤੋਂ ਪੋਸਟਮਾਰਟਮ ਕਰਵਾਉਣ ਲਈ ਉਨ੍ਹਾਂ ਦੀਆਂ ਲਾਸ਼ਾਂ ਨੂੰ ਤਰਨ ਤਾਰਨ ਦੇ ਮੁਰਦਾਘਰ ਵਿਚ ਰੱਖ ਦਿੱਤਾ ਹੈ।
ਡੀ.ਐਸ.ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਸੰਬੰਧ ਵਿਚ ਮ੍ਰਿਤਕ ਬੱਚਿਆਂ ਦੇ ਮਾਤਾ–ਪਿਤਾ ਦੇ ਬਿਆਨ ਦਰਜ ਕਰ ਲਏ ਗਏ ਹਨ। ਸੋਮਵਾਰ ਨੂੰ ਉਨ੍ਹਾਂ ਦੋਵੇਂ ਮ੍ਰਿਤਕ ਬੱਚਿਆਂ ਦਾ ਡਾਕਟਰਾਂ ਦੇ ਬੋਰਡ ਵਲੋਂ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਅਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;